Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਲਾਲਪੁਰਾ ਖਿਲਾਫ਼ SGPC ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਦੀ ਅਪੀਲ

ਲਾਲਪੁਰਾ ਖਿਲਾਫ਼ SGPC ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਦੀ ਅਪੀਲ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਸਿੱਖੀ ਦੀ ਅੱਡਰੀ ਹੋਂਦ ਹਸਤੀ ਨੂੰ ਸਨਾਤਨ ਨਾਲ ਰਲਗੱਡ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ’ਤੇ ਪੰਥਕ ਰਵਾਇਤਾਂ ਅਨੁਸਾਰ ਕਰੜੀ ਕਾਰਵਾਈ ਕਰਨ।

ਉਨ੍ਹਾਂ ਆਖਿਆ ਕਿ ਲਾਲਪੁਰਾ ਨੇ ਬੀਤੇ ਦਿਨੀਂ ਦਿੱਲੀ ਵਿਖੇ ਇਕ ਸਮਾਗਮ ਦੌਰਾਨ ਸਿੱਖ ਧਰਮ ਦੇ ਸਿਧਾਂਤਾਂ ਅਤੇ ਪਾਵਨ ਗੁਰਬਾਣੀ ਦੀ ਵਿਚਾਰਧਾਰਾ ਦੇ ਵਿਰੁੱਧ ਜਾ ਕੇ ਮਨਘੜਤ ਬਿਆਨਬਾਜੀ ਕੀਤੀ ਹੈ, ਜਿਸ ਨਾਲ ਸਿੱਖ ਕੌਮ ਦੇ ਨਿਆਰੇਪਨ ਅਤੇ ਇਸ ਦੀ ਮੌਲਿਕਤਾ ਨੂੰ ਸੱਟ ਵੱਜੀ ਹੈ। ਲਾਲਪੁਰਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਕਹਿਣਾ ਆਰ.ਐੱਸ.ਐੱਸ. ਅਤੇ ਭਾਜਪਾ ਦੇ ਉੱਚ ਆਗੂਆਂ ਨੂੰ ਖੁਸ਼ ਕਰਨ ਦੀ ਘਟੀਆ ਹਰਕਤ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਲਾਲਪੁਰਾ ਦੀ ਅਜਿਹੀ ਬਿਆਨਬਾਜ਼ੀ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਸਿੱਖ ਕੌਮ ਦਾ ਘੋਰ ਨਿਰਾਦਰ ਹੈ, ਜਿਸ ਨੂੰ ਲੈ ਕੇ ਇਨ੍ਹਾਂ ਵਿਰੁੱਧ ਕਰੜੀ ਕਾਰਵਾਈ ਹੋਣੀ ਚਾਹੀਦੀ ਹੈ।