Sunday, July 20, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking NewsSGPC ਮੁਲਾਜ਼ਮ ਸ਼ੱਕੀ ਹਾਲਾਤ 'ਚ ਲਾਪਤਾ

SGPC ਮੁਲਾਜ਼ਮ ਸ਼ੱਕੀ ਹਾਲਾਤ ‘ਚ ਲਾਪਤਾ

ਅੰਮ੍ਰਿਤਸਰ- ਅੰਮ੍ਰਿਤਸਰ ਥਾਣਾ ਬੀ ਡਵਿਜ਼ਨ ਦੇ ਅਧੀਨ ਆਉਣ ਵਾਲੇ ਇਲਾਕੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੇ ਪ੍ਰਚਾਰ ਵਿਭਾਗ ਦੇ ਮੁਲਾਜ਼ਮ ਕਰਤਾਰ ਸਿੰਘ ਦੇ ਗਾਇਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਭੇਦਭਰੇ ਹਾਲਾਤ ‘ਚ ਲਾਪਤਾ ਹੋਏ ਕਰਤਾਰ ਸਿੰਘ ਦੀ ਤਲਾਸ਼ ਵਿੱਚ SGPC ਅਤੇ ਉਸ ਦਾ ਪਰਿਵਾਰ ਲਗਾਤਾਰ ਜੁਟਿਆ ਹੋਇਆ ਹੈ। SGPC ਦੇ ਧਰਮ ਪ੍ਰਚਾਰ ਸਕੱਤਰ ਵਿਜੇ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਤਾਰ ਸਿੰਘ ਪਿਛਲੇ ਦੋ ਦਿਨਾਂ ਤੋਂ ਘਰ ਨਹੀਂ ਪਹੁੰਚਿਆ। ਅਸੀਂ ਉਹਦੇ ਘਰ ਰਿਸ਼ਤੇਦਾਰਾਂ ਕੋਲ ਜਾਂਚ ਕੀਤੀ ਪਰ ਕੋਈ ਪਤਾ ਨਹੀਂ ਲੱਗਿਆ। ਉਨ੍ਹਾਂ ਦਾ ਸਕੂਟਰ ਨਹਿਰ ਕੋਲੋਂ ਮਿਲਿਆ ਹੈ ਜਿਸ ਕਾਰਨ ਸਾਨੂੰ ਮਾਮਲੇ ਦੀ ਗੰਭੀਰਤਾ ‘ਤੇ ਸ਼ੱਕ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਪਰਿਵਾਰ ਦੇ ਮੈਂਬਰਾਂ ਦੇ ਬਿਆਨਾਂ’ਤੇ ਇਹ ਮਾਮਲਾ ਆਮ ਗਾਇਬੀ ਨਹੀਂ ਲੱਗਦਾ। ਜੇਕਰ ਇਹ ਮਾਮਲਾ ਕਿਸੇ ਸਾਜ਼ਿਸ਼ ਜਾਂ ਹਿੰਸਕ ਘਟਨਾ ਨਾਲ ਜੁੜਿਆ ਹੋਇਆ ਹੈ, ਤਾਂ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਦੂਜੇ ਪਾਸੇ ਪੁਲਸ ਵੱਲੋਂ ਵੀ ਮਾਮਲੇ ਦੀ ਜਾਂਚ ਜਾਰੀ ਹੈ। ਥਾਣਾ ਬੀ ਡਵਿਜ਼ਨ ਦੇ ਪੁਲਸ ਅਧਿਕਾਰੀ ਸੁਖਬੀਰ ਸਿੰਘ ਨੇ ਦੱਸਿਆ ਕਿ ਸਾਨੂੰ ਵੀ ਪਰਿਵਾਰ ਵੱਲੋਂ ਦੋ ਦਿਨਾਂ ਤੋਂ ਕਰਤਾਰ ਸਿੰਘ ਦੇ ਗਾਇਬ ਹੋਣ ਦੀ ਸ਼ਿਕਾਇਤ ਮਿਲੀ ਸੀ। ਨਹਿਰ ਕੋਲੋਂ ਉਨ੍ਹਾਂ ਦੀ ਸਕੂਟਰ ਮਿਲਿਆ ਹੈ ਅਤੇ ਤਲਾਸ਼ ਜਾਰੀ ਹੈ। ਸਾਰੇ ਨਜ਼ਦੀਕੀ ਥਾਣਿਆਂ ਨੂੰ ਜਾਣਕਾਰੀ ਭੇਜੀ ਗਈ ਹੈ। ਪੁਲਸ ਨੇ ਕਿਹਾ ਕਿ ਉਹ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਸਾਰੇ ਸਬੂਤਾਂ ਦੇ ਆਧਾਰ ‘ਤੇ ਅਗਲਾ ਕਦਮ ਚੁੱਕਿਆ ਜਾਵੇਗਾ।