ਅੰਮ੍ਰਿਤਸਰ : ਗਿਆਨੀ ਹਰਪ੍ਰੀਤ ਸਿੰਘ ਦੇ ਵੱਲੋਂ ਦਿੱਤੇ ਗਏ ਅਸਤੀਫੇ ਦੇ ਮਾਮਲੇ ਵਿੱਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ SGPC ਸਿੰਘ ਸਾਹਿਬਾਨਾਂ ਦਾ ਸਤਿਕਾਰ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਿੰਘ ਸਾਹਿਬ ਅਜਿਹੇ ਬਿਆਨ ਨਾ ਦੇਣ ਕਿਸ ਦੇ ਨਾਲ ਦੂਰੀਆਂ ਵਧਣ।
ਤੁਹਾਨੂੰ ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਨੂੰ ਹੁਕਮ ਜਾਰੀ ਕੀਤਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀਡੀਓ ਸੰਦੇਸ਼ ਰਾਹੀਂ ਗਿਆਨੀ ਰਘਬੀਰ ਸਿੰਘ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਜੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਲਿਆ ਜਾਂਦਾ ਹੈ ਤਾਂ ਅਸੀ ਸਾਰੇ ਵੀ ਅਸਤੀਫਾ ਦੇ ਦਿਆਂਗੇ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਦੇ ਨਾਲ ਹੀ ਵਲਟੋਹਾ ਬਾਰੇ ਬੋਲਦਿਆਂ ਕਿਹਾ ਕਿ ਤਖਤਾਂ ਦੇ ਜਥੇਦਾਰਾਂ ਦੀਆਂ ਧੀਆਂ ਭੈਣਾਂ ਬਾਰੇ ਜੋ ਬਿਆਨ ਦਿੰਦਾ ਹੈ ਉਹ ਸਿੱਖ ਨਹੀਂ ਹੋ ਸਕਦਾ ਹੈ।