Become a member

Get the best offers and updates relating to Liberty Case News.

― Advertisement ―

spot_img
spot_img
HomeBreaking NewsSGPC ਨੇ ਹੜ੍ਹ ਪੀੜਤਾਂ ਲਈ ਰੱਖੇ 20 ਕਰੋੜ, ਕਰ'ਤੇ ਵੱਡੇ ਐਲਾਨ

SGPC ਨੇ ਹੜ੍ਹ ਪੀੜਤਾਂ ਲਈ ਰੱਖੇ 20 ਕਰੋੜ, ਕਰ’ਤੇ ਵੱਡੇ ਐਲਾਨ

 

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ 20 ਕਰੋੜ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਦੀ ਮੁਰੰਮਤ ਲਈ 50-50 ਹਜ਼ਾਰ ਦੀ ਰਾਸ਼ੀ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਲੰਗਰ ਅਤੇ ਰਸਦਾਂ ਦੀਆਂ ਹੋਰ ਸੇਵਾਵਾਂ ਦੇ ਨਾਲ-ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਲਈ ਅੱਠ ਲੱਖ ਲੀਟਰ ਡੀਜ਼ਲ ਮੁਹੱਈਆ ਕਰਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਡੀਜ਼ਲ ਨੂੰ ਵੈਟ ਮੁਕਤ ਕੀਤਾ ਜਾਵੇ ਤਾਂ ਜੋ ਸ਼੍ਰੋਮਣੀ ਕਮੇਟੀ ਵੱਧ ਤੋਂ ਵੱਧ ਕਿਸਾਨਾਂ ਨੂੰ ਫਸਲਾਂ ਵਾਸਤੇ ਡੀਜ਼ਲ ਮੁਹੱਈਆ ਕਰਵਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਹੜ੍ਹ ਪੀੜਤ ਇਲਾਕਿਆਂ ਵਿਚ ਰਾਹਤ ਸੇਵਾਵਾਂ ਜਾਰੀ ਰਹਿਣਗੀਆਂ।

ਇਸ ਦੌਰਾਨ ਪ੍ਰਧਾਨ ਧਾਮੀ ਨੇ ਕਿਹਾ ਕਿ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਆਪਣੀ ਤਨਖ਼ਾਹ ਵਿੱਚੋਂ 1 ਕਰੋੜ ਰੁਪਏ ਦੀ ਰਕਮ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦਿੱਤੀ ਹੈ। ਇਸ ਤੋਂ ਇਲਾਵਾ, SGPC ਦੇ ਐਜੂਕੇਸ਼ਨ ਸੰਸਥਾਵਾਂ ਦੇ ਪ੍ਰਿੰਸੀਪਲ ਅਤੇ ਸਟਾਫ ਨੇ 41 ਲੱਖ 51 ਹਜ਼ਾਰ ਰੁਪਏ ਦਾ ਯੋਗਦਾਨ ਪਾਇਆ ਹੈ। ਸ਼੍ਰੋਮਣੀ ਕਮੇਟੀ ਨੇ ਐਲਾਨ ਕੀਤਾ ਹੈ ਕਿ ਜਲਦੀ ਹੀ ਹੋਰ 1 ਕਰੋੜ ਰੁਪਏ ਇਕੱਠੇ ਕਰਕੇ ਹੜ੍ਹ ਪੀੜਤ ਇਲਾਕਿਆਂ ਵਿੱਚ ਸਿਹਤ ਕੈਂਪ, ਸਫਾਈ ਮੁਹਿੰਮ ਅਤੇ ਕਿਸਾਨਾਂ ਲਈ ਸਹਾਇਤਾ ਕਾਰਜ ਕੀਤੇ ਜਾਣਗੇ।