Friday, July 18, 2025

Become a member

Get the best offers and updates relating to Liberty Case News.

― Advertisement ―

spot_img
spot_img
HomeBig Newsਧਰੁਵ ਰਾਠੀ ਦੀ ਵੀਡੀਓ 'ਤੇ SGPC ਦਾ ਸਖ਼ਤ ਇਤਰਾਜ਼

ਧਰੁਵ ਰਾਠੀ ਦੀ ਵੀਡੀਓ ‘ਤੇ SGPC ਦਾ ਸਖ਼ਤ ਇਤਰਾਜ਼

ਅੰਮ੍ਰਿਤਸਰ- ਯੂਟਿਊਬਰ ਧਰੁਵ ਰਾਠੀ ਵੱਲੋਂ ਸਿੱਖ ਗੁਰੂਆਂ ‘ਤੇ ਬਣਾਈ ਗਈ ਵੀਡੀਓ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਧਰੁਵ ਰਾਠੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਕਰਦੇ ਹੋਏ ਸਿੱਖ ਗੁਰੂਆਂ, ਸ਼ਹੀਦ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਐਨੀਮੇਸ਼ਨ ਚਲਾ ਕੇ ‘ਬੰਦਾ ਸਿੰਘ ਬਹਾਦਰ ਦੀ ਕਹਾਣੀ’ ‘ਤੇ ਇੱਕ ਵੀਡੀਓ ਬਣਾਈ ਅਤੇ ਕਈ ਵਿਵਾਦਿਤ ਬਿਆਨ ਦਿੱਤੇ ਜਿਸ ਕਾਰਨ ਵੱਡਾ ਵਿਵਾਦ ਖੜ੍ਹਾ ਹੋਇਆ ਹੈ।

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ) ਨੇ ਇਸ ’ਤੇ ਇਤਰਾਜ਼ ਜਤਾਇਆ ਹੈ। ਐੱਸ. ਜੀ. ਪੀ. ਸੀ. ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖਾਂ ਨੂੰ ਆਪਣਾ ਇਤਿਹਾਸ ਜਾਣਨ ਲਈ ਧਰੁਵ ਰਾਠੀ ਦੇ ਏ.ਆਈ-ਅਧਾਰਤ ਵੀਡੀਓ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਧਰੁਵ ਰਾਠੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨਾਲ ਸਬੰਧਤ ਕਈ ਮਹੱਤਵਪੂਰਨ ਇਤਿਹਾਸਕ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ ਜੋ ਕਿ ਇਹ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਧਰੁਵ ਰਾਠੀ ਵੱਲੋਂ ਸਾਜ਼ਿਸ਼ ਤਹਿਤ ਇਤਿਹਾਸ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਗਈ ਹੈ।

ਜਦ ਕਿ ਉਸ ਨੂੰ ਅਜਿਹਾ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਰਾਠੀ ਨੇ ਕਸ਼ਮੀਰੀ ਪੰਡਿਤਾਂ ਦਾ ਜ਼ਿਕਰ ਨਹੀਂ ਕੀਤਾ। AI ਰਾਹੀਂ ਗੁਰੂ ਗੋਬਿੰਦ ਸਿੰਘ ਜੀ ਤੋਂ ਬਹੁਤ ਕੁਝ ਬੁਲਵਾਉਣ ਦੀ ਕੋਸ਼ਿਸ਼ ਕੀਤੀ’ ਹੈ। ਰਾਠੀ ਨੇ ਕਿਹਾ ਬੰਦਾ ਸਿੰਘ ਬਹਾਦਰ ਕਦੇ ਸਿੱਖ ਨਹੀਂ ਬਣਿਆ।

ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਨੇ ਕਿਹਾ ਏ. ਆਈ ਨਾਲ ਸਿੱਖ ਇਤਿਹਾਸ ਨੂੰ ਪ੍ਰਮੋਟ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਨਾਵਾਂ ਦਾ ਉਚਿਤ ਸਤਿਕਾਰ ਨਾਲ ਉਲੇਖ ਨਹੀਂ ਕੀਤਾ ਗਿਆ, ਜੋ ਕਿ ਬਹੁਤ ਹੀ ਇਤਰਾਜ਼ਯੋਗ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਧਰੁਵ ਰਾਠੀ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਜਾਵੇ