ਬਟਾਲਾ- ਬੀਤੀ ਰਾਤ ਬਟਾਲਾ ’ਚ ਮਨੁੱਖਤਾ ਨੂੰ ਸ਼ਰਮਸਾਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਇਕ 45 ਸਾਲਾ ਵਿਅਕਤੀ ਵੱਲੋਂ 6 ਸਾਲਾ ਮਾਸੂਮ ਬੱਚੀ ਨੂੰ ਬਹਿਲਾ-ਫੁਸਲਾ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ ਗਿਆ ਹੈ। ਇਸ ਸਬੰਧੀ ਮਾਸੂਮ ਬੱਚੀ ਦੇ ਪਿਤਾ ਨੇ ਦੱਸਿਆ ਕਿ ਸਾਡੇ ਗੁਆਂਢ ’ਚ ਰਹਿਣ ਵਾਲਾ ਇਕ ਵਿਅਕਤੀ ਰੋਜ਼ਾਨਾ ਉਸਦੀ ਬੱਚੀ ਨੂੰ ਆਪਣੇ ਕੋਲ ਬਿਠਾ ਕੇ ਟੀ. ਵੀ. ਦਿਖਾਉਂਦਾ ਸੀ ਅਤੇ ਬੀਤੀ ਰਾਤ ਵੀ ਉਕਤ ਵਿਅਕਤੀ ਉਨ੍ਹਾਂ ਦੀ ਬੱਚੀ ਨੂੰ ਵਰਗਲਾ ਕੇ ਆਪਣੇ ਘਰ ਲੈ ਗਿਆ ਅਤੇ ਉੱਥੇ ਉਸਨੇ ਉਨ੍ਹਾਂ ਦੀ ਬੱਚੀ ਦੇ ਨਾਲ ਜਬਰ-ਜ਼ਿਨਾਹ ਕੀਤਾ ਅਤੇ ਜਦ ਬੱਚੀ ਦੇ ਰੋਣ ਦੀ ਆਵਾਜ਼ ਲੋਕਾਂ ਨੂੰ ਸੁਣਾਈ ਦਿੱਤੀ ਤਾਂ ਉਨ੍ਹਾਂ ਵੱਲੋਂ ਤੁਰੰਤ ਉਕਤ ਵਿਅਕਤੀ ਦੇ ਘਰ ਜਾ ਕੇ ਦੇਖਿਆ ਗਿਆ ਤਾਂ ਬੱਚੀ ਖੂਨ ਨਾਲ ਲੱਥਪੱਥ ਪਈ ਹੋਈ ਸੀ, ਜਦਕਿ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ।
ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਬੱਚੀ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ ਗਿਆ ਅਤੇ ਇਸ ਸਬੰਧੀ ਥਾਣਾ ਸਿਵਲ ਲਾਈਨ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ। ਦੂਜੇ ਪਾਸੇ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਘਟਨਾਸਥਲ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।। ਫਿਲਹਾਲ ਪੁਲਸ ਨੇ ਸਬੰਧਤ ਵਿਅਕਤੀ ਦੇ ਵਿਰੁੱਧ ਕੇਸ ਦਰਜ ਕਰ ਲਿਆ ਹੈ ਅਤੇ ਜਲਦ ਹੀ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।