Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਗੁਰਦੁਆਰਾ ਸਾਹਿਬ ਦੇ ਪਾਠੀ ਦੀ ਸ਼ਰਮਨਾਕ ਕਰਤੂਤ, ਨਾਬਾਲਿਗ ਕੁੜੀ ਨਾਲ...

ਗੁਰਦੁਆਰਾ ਸਾਹਿਬ ਦੇ ਪਾਠੀ ਦੀ ਸ਼ਰਮਨਾਕ ਕਰਤੂਤ, ਨਾਬਾਲਿਗ ਕੁੜੀ ਨਾਲ…

 

ਪਟਿਆਲਾ  : ਗੁਰੂ ਘਰ ਦੇ ਪਾਠੀ ‘ਤੇ ਨਾਬਾਲਿਗ ਕੁੜੀ ਨਾਲ ਛੇੜਛਾੜ ਕਰਨ ਦੇ ਦੋਸ਼ ਲੱਗੇ ਹਨ। ਇਸ ਮਾਮਲੇ ਵਿਚ ਥਾਣਾ ਪਸਿਆਣਾ ਦੀ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ’ਚ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਮੁਲਜ਼ਮ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਾਠੀ ਹੈ ਅਤੇ ਆਪਣੇ ਪਰਿਵਾਰ ਸਮੇਤ ਰਹਿੰਦਾ ਹੈ। ਸ਼ਿਕਾਇਤਕਰਤਾ ਦੀ ਨਾਬਾਲਿਗ ਲੜਕੀ ਰੋਜ਼ਾਨਾ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਵਿਖੇ ਪਾਠ ਕਰਨ ਜਾਂਦੀ ਸੀ ਤਾਂ 19 ਫਰਵਰੀ ਨੂੰ ਜਦੋਂ ਉਹ ਗੁਰਦੁਆਰਾ ਸਹਿਬ ਵਿਖੇ ਕੰਮ ਸਬੰਧੀ ਗਈ ਤਾਂ ਰੌਂਦੀ ਹੋਈ ਘਰ ਆਈ।

 

ਔਰਤ ਨੇ ਸ਼ਿਕਾਇਤ ਵਿਚ ਦੱਸਿਆ ਕਿ ਜਦੋਂ ਉਸ ਨੇ ਧੀ ਤੋਂ ਰੋਣ ਦਾ ਕਾਰਣ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਜਦੋਂ ਮੇਜ ’ਤੇ ਪਏ ਸਿਰੋਪਾਓ ਲੈਣ ਗਈ ਤਾਂ ਪਾਠੀ ਨੇ ਉਸ ਨਾਲ ਅਸ਼ਲੀਲ ਹਰਕਤ ਕੀਤੀ ਤਾਂ ਉਹ ਭੱਜ ਕੇ ਘਰ ਆ ਗਈ। ਇਸ ਤੋਂ ਬਾਅਦ ਇਸ ਬਾਬਤ ਪੁਲਸ ਨੂੰ ਸੂਚਿਤ ਕੀਤਾ ਗਿਆ। ਦੂਜੇ ਪਾਸੇ ਪੁਲਸ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।