ਦਸੂਹਾ : ਦਸੂਹਾ ਪੁਲਸ ਨੇ ਇਥੋਂ ਦੇ ਇਕ ਇਲਾਕੇ ਦੀ ਵਸਨੀਕ ਇਕ ਔਰਤ ਦੇ ਬਿਆਨਾਂ ਦੇ ਆਧਾਰ ‘ਤੇ ਇਕ ਵਿਅਕਤੀ ਜਸਕਰਨ ਸਿੰਘ ਜੱਸਾ ਪੁੱਤਰ ਦਵਿੰਦਰ ਸਿੰਘ ਵਾਸੀ ਝਿੰਗੜ ਖੁਰਦ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਹੈ। ਪੀੜਤਾ ਨੇ ਦੱਸਿਆ ਕਿ ਮੁਲਜ਼ਮ ਨੇ ਉਸ ਦੇ ਬੇਟੇ ਦੇ ਸਾਹਮਣੇ ਉਸ ਨਾਲ ਜਬਰ-ਜ਼ਿਨਾਹ ਕਰਨ ਤੋਂ ਬਾਅਦ ਉਸ ਦੇ ਅਤੇ ਉਸ ਦੇ ਲੜਕੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਜ਼ਖਮੀ ਹੋ ਗਈ। ਇਸ ਸੰਬੰਧੀ ਥਾਣਾ ਮੁਖੀ ਦਸੂਹਾ ਹਰਪ੍ਰੇਮ ਸਿੰਘ ਅਤੇ ਜਾਂਚ ਅਧਿਕਾਰੀ ਏ. ਐੱਸ. ਆਈ ਮਨਿੰਦਰ ਕੌਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ ਧਾਰਾ 376, 459, 307 ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਦੋਸ਼ੀ ਅੱਧੀ ਰਾਤ ਨੂੰ ਔਰਤ ਦੇ ਘਰ ਦਾਖਲ ਹੋਇਆ, ਜਿਸ ਤੋਂ ਬਾਅਦ ਉਸ ਨੇ ਜ਼ਬਰਦਸਤੀ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਪੁਲਸ ਨੇ ਗ੍ਰਿਫਤਾਰ ਵੀ ਕਰ ਲਿਆ ਹੈ।