ਖੰਨਾ : ਖੰਨਾ ਵਿਚ ਆਮ ਆਦਮੀ ਪਾਰਟੀ ਦੇ ਆਗੂ ਦੇ ਕਤਲਕਾਂਡ ਵਿਚ ਨਵਾਂ ਮੋੜ ਆ ਗਿਆ ਹੈ। ਪੁਲਸ ਨੇ ਇਸ ਨੂੰ ਸਿਆਸੀ ਮਰਡਰ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਉਸ ਦੇ ਭਰਾ ਦੀ ਵੀ ਭਾਲ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਇਸ ਮਾਮਲੇ ਵਿਚ ਹੋਰ ਵੀ ਕਈ ਲੋਕ ਸ਼ਾਮਲ ਹੋ ਸਕਦੇ ਹਨ, ਜਿਨ੍ਹਾਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਖੰਨਾ ਦੇ ਪਿੰਡ ਇਕੋਲਾਹਾ ਵਿਚ 9 ਸਤੰਬਰ ਦੀ ਸ਼ਾਮ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਨ ਸਿੰਘ ਉਰਫ਼ ਡੀ.ਸੀ. ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕੇਸ ਵਿਚ ਮੁੱਖ ਮੁਲਜ਼ਮ ਆੜ੍ਹਤੀ ਰੰਜੀਤ ਸਿੰਘ ਵਾਸੀ ਇਕੋਲਾਹਾ ਨੂੰ ਵਾਰਦਾਤ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਾ ਗਿਆ ਸੀ। ਬੀਤੀ ਰਾਤ ਇਸ ਕੇਸ ਵਿਚ ਨਾਮਜ਼ਦ ਅਕਾਲੀ ਆਗੂ ਤੇਜਿੰਦਰ ਸਿੰਘ ਇਕੋਲਾਹਾ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ। ਤੇਜਿੰਦਰ ਦੇ ਭਰਾ ਦੀ ਭਾਲ ਜਾਰੀ ਹੈ। ਦੋਸ਼ ਹੈ ਕਿ ਦੋਹਾਂ ਭਰਾਵਾਂ ਨੇ ਇਸ ਕਤਲ ਦੀ ਸਾਜ਼ਿਸ਼ ਰਚੀ ਸੀ। ਤੇਜਿੰਦਰ ਸਿੰਘ ਨੂੰ ਅੱਜ ਦੁਪਹਿਰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।