ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਘਾਟਾ ਪੈ ਗਿਆ ਹੈ। ਉੱਘੇ ਵਾਤਾਵਰਨ ਪ੍ਰੇਮੀ, ਸੇਵਾਮੁਕਤ ਪ੍ਰਿੰਸੀਪਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਦੇ ਮੈਂਬਰ ਜਗਸ਼ੇਰ ਸਿੰਘ ਸਿੱਧੂ (63) ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ, ਜਿਸ ਕਾਰਨ ਪਾਰਟੀ ਦੇ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਦੁੱਖ ਪ੍ਰਗਟ ਕਰਦੇ ਹੋਏ ਭਾਵੁਕ ਪੋਸਟ ਸਾਂਝੀ ਕੀਤੀ ਗਈ ਹੈ। ਜਿਸ ਵਿਚ ਲਿਖਿਆ ਹੈ- ”ਸ਼੍ਰੋਮਣੀ ਅਕਾਲੀ ਦਲ ਜਰਨਲ ਕੌਂਸਲ ਮੈਂਬਰ ਸ. ਜਗਸ਼ੇਰ ਸਿੰਘ ਸਿੱਧੂ ਜੀ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ, ਸ਼੍ਰੋਮਣੀ ਅਕਾਲੀ ਦਲ ਉਹਨਾਂ ਦੇ ਦਿਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।”