Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ...

ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

 

ਅੰਮ੍ਰਿਤਸਰ/ਜੈਤੋ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੈਦਰਾਬਾਦ ਵਿਖੇ ਗੁਰਦੁਆਰਾ ਸਾਹਿਬ ਬਰਮਬਾਲਾ ਦੀ ਜਗ੍ਹਾ ’ਤੇ ਸਥਾਨਕ ਪ੍ਰਸ਼ਾਸਨ ਵੱਲੋਂ ਜਬਰੀ ਕਬਜ਼ਾ ਕਰਨ ਦੀ ਕੀਤੀ ਜਾ ਰਹੀ ਕਾਰਵਾਈ ’ਤੇ ਗੰਭੀਰ ਸਵਾਲ ਉਠਾਉਂਦਿਆਂ ਇਸ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਨਾਲ ਸੰਬੰਧਤ ਜਗ੍ਹਾ ’ਤੇ ਇਸ ਤਰ੍ਹਾਂ ਦੀ ਜ਼ਬਰਦਸਤੀ ਕਰਨੀ ਨਾ ਸਿਰਫ਼ ਦੁਖਦਾਈ ਹੈ, ਸਗੋਂ ਇਹ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਬਰਮਬਾਲਾ ਨੂੰ ਪੁਰਾਣੇ ਸਮੇਂ ਤੋਂ ਮਿਲੀ ਹੋਈ ਜਗ੍ਹਾ ’ਤੇ ਜਬਰਨ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨਾ ਕਾਨੂੰਨ ਅਤੇ ਨਿਆਂ ਦੇ ਮੂਲ ਸਿਧਾਂਤਾਂ ਦੇ ਖ਼ਿਲਾਫ਼ ਹੈ।

ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇ ਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਆਦਰ ਕੀਤਾ ਜਾਵੇ ਅਤੇ ਗੁਰਦੁਆਰਾ ਸਾਹਿਬ ਬਰਮਬਾਲਾ ਨਾਲ ਸਬੰਧਤ ਜਗ੍ਹਾ ’ਤੇ ਕਬਜ਼ਾ ਦੀ ਨੀਅਤ ਨਾਲ ਕੀਤੀ ਜਾ ਰਹੀ ਕਾਰਵਾਈ ਨੂੰ ਮੁਕੰਮਲ ਤੌਰ ’ਤੇ ਰੋਕਣ ਦਾ ਸਥਾਨਕ ਸੂਬੇ ਦੀ ਸਰਕਾਰ ਨੂੰ ਆਦੇਸ਼ ਕਰੇ। ਉਨ੍ਹਾਂ ਸਥਾਨਕ ਸੰਗਤਾਂ ਨੂੰ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਦੀ ਵਚਨਬਧਤਾ ਪ੍ਰਗਟਾਉਂਦਿਆਂ ਕਿਹਾ ਕਿ ਕਿਸੇ ਵੀ ਧੱਕੇਸ਼ਾਹੀ ਵਿਰੁੱਧ ਸਿੱਖ ਸੰਸਥਾ ਪੂਰੇ ਵਿਸ਼ਵ ਦੀਆਂ ਸੰਗਤਾਂ ਨਾਲ ਖੜ੍ਹੀ ਹੈ ਅਤੇ ਖੜ੍ਹੀ ਰਹੇਗੀ।