ਮੁੱਲਾਂਪੁਰ ਦਾਖਾ – ਮਾਡਲ ਥਾਣਾ ਦਾਖਾ ਦੇ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ‘ਤੇ ਸਟੇਟ ਕ੍ਰਾਈਮ ਬਰਾਂਚ ਮੋਹਾਲੀ ਨੇ ਮਹਿਲਾ ਪੁਲਸ ਮੁਲਾਜ਼ਮ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਵਿਚ ਧਾਰਾ 376 ਅਧੀਨ ਕੇਸ ਦਰਜ ਕੀਤਾ ਹੈ। ਪੀੜਤਾ ਨੇ ਇਹ ਵੀ ਦੋਸ਼ ਲਗਾਇਆ ਕਿ ਉਸ ਨੇ ਇਸ ਦੀ ਵੀਡੀਓ ਬਣਾ ਲਈ ਸੀ ਅਤੇ ਸੋਸ਼ਲ ਮੀਡੀਆ ਤੇ ਅਪਲੋਡ ਕਰਨ ਦੀਆਂ ਧਮਕੀਆਂ ਦੇ ਕੇ ਕਈ ਸਾਲਾਂ ਤੋਂ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਸਨ।
ਪੀੜਤਾ ਨੇ ਆਖਿਰ ਇਨਸਾਫ ਲਈ ਡੀ. ਜੀ. ਪੀ. ਪੰਜਾਬ ਕੋਲ ਇਨਸਾਫ ਦੀ ਗੁਹਾਰ ਲਗਾਈ ਸੀ। ਪੁਲਸ ਵੱਲੋਂ ਐੱਸ.ਐੱਚ.ਓ. ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਅਜੇ ਤੱਕ ਉਹ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।