Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeDeshਮੈਂ ਚੰਗੇ ਸਕੂਲ, ਮੁਫ਼ਤ ਇਲਾਜ, ਮੁਫ਼ਤ ਬਿਜਲੀ ਅਤੇ ਭ੍ਰਿਸ਼ਟਾਚਾਰ ਲਈ ਕੰਮ ਕੀਤਾ,...

ਮੈਂ ਚੰਗੇ ਸਕੂਲ, ਮੁਫ਼ਤ ਇਲਾਜ, ਮੁਫ਼ਤ ਬਿਜਲੀ ਅਤੇ ਭ੍ਰਿਸ਼ਟਾਚਾਰ ਲਈ ਕੰਮ ਕੀਤਾ, ਇਸ ਲਈ ਉਨ੍ਹਾਂ ਨੇ ਮੈਨੂੰ ਜੇਲ੍ਹ ਵਿੱਚ ਸੁੱਟ ਦਿੱਤਾ-ਕੇਜਰੀਵਾਲ

ਚੰਡੀਗੜ੍ਹ/ਅੰਮ੍ਰਿਤਸਰ, 16 ਮਈ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਅੰਮ੍ਰਿਤਸਰ ‘ਚ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਪੰਜਾਬ ਪਹੁੰਚੇ। ‘ਆਪ’ ਸੁਪਰੀਮੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਅੰਮ੍ਰਿਤਸਰ ‘ਚ ਰੋਡ ਸ਼ੋਅ ਕੀਤਾ ਅਤੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਆਮ ਆਦਮੀ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਤੋਂ ਪਹਿਲਾਂ ਦੋਵਾਂ ਮੁੱਖ ਮੰਤਰੀਆਂ ਅਤੇ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਅੰਮ੍ਰਿਤਸਰ ਵਿੱਚ ਕੀਤੇ ਇਸ ਰੋਡ ਸ਼ੋਅ ਵਿੱਚ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਲਾਉਂਦਿਆਂ ਹਜ਼ਾਰਾਂ ਦੀ ਗਿਣਤੀ ਵਿੱਚ ‘ਆਪ’ ਸਮਰਥਕ ਸ਼ਾਮਲ ਹੋਏ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅਤੇ ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਰੋਡ ਸ਼ੋਅ ‘ਚ ਸ਼ਾਮਲ ਸਾਰੇ ਸਥਾਨਕ ਲੋਕਾਂ ਦਾ ਸਵਾਗਤ ਕੀਤਾ।

ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਸਿੱਧਾ ਪੰਜਾਬ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੇਲ੍ਹ ਵਿੱਚ ਮੁਲਾਕਾਤਾਂ ਦੌਰਾਨ ਮੈਂ ਹਮੇਸ਼ਾ ਪੰਜਾਬ ਅਤੇ ਇੱਥੋਂ ਦੇ ਲੋਕਾਂ ਬਾਰੇ ਪੁੱਛਦਾ ਰਹਿੰਦਾ ਸੀ। ਤੁਹਾਡੀ ਖ਼ੁਸ਼ੀ ਹੀ ਮੇਰੇ ਲਈ ਸਭ ਤੋਂ ਵੱਡੀ ਖ਼ੁਸ਼ੀ ਹੈ।

ਉਨ੍ਹਾਂ ਅੱਗੇ ਕਿਹਾ, ਇਹਨਾਂ (ਭਾਜਪਾ) ਲੋਕਾਂ ਨੇ ਮੈਨੂੰ ਜੇਲ੍ਹ ਵਿੱਚ ਪਾ ਦਿੱਤਾ। ਮੈਂ ਸੋਚ ਰਿਹਾ ਸੀ ਕਿ ਮੇਰੀ ਕੀ ਗ਼ਲਤੀ ਸੀ, ਮੈਨੂੰ ਜੇਲ੍ਹ ‘ਚ ਕਿਉਂ ਪਾਇਆ ਗਿਆ। ਸਾਡੀ ਪਾਰਟੀ ਬਹੁਤ ਛੋਟੀ ਹੈ, ਸਾਡੀ ਸਿਰਫ਼ ਦੋ ਸੂਬਿਆਂ ਵਿੱਚ ਸਰਕਾਰ ਹੈ- ਦਿੱਲੀ ਅਤੇ ਪੰਜਾਬ। ਮੇਰਾ ਕੀ ਕਸੂਰ ਹੈ? ਮੇਰਾ ਕਸੂਰ ਇਹ ਹੈ ਕਿ ਮੈਂ ਤੁਹਾਡੇ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਕੀਤਾ, ਤੁਹਾਡੇ ਬੱਚਿਆਂ ਲਈ ਚੰਗੇ ਸਕੂਲ ਬਣਾਏ, ਮੇਰਾ ਕਸੂਰ ਇਹ ਹੈ ਕਿ ਮੈਂ ਤੁਹਾਡੇ ਬੱਚਿਆਂ ਦਾ ਭਵਿੱਖ ਬਣਾਇਆ। ਮੇਰਾ ਕਸੂਰ ਲੋਕਾਂ ਨੂੰ ਮੁਫ਼ਤ ਬਿਜਲੀ ਦੇਣਾ ਹੈ। ਮੇਰਾ ਕਸੂਰ ਇਹ ਹੈ ਕਿ ਮੈਂ ਮੁਹੱਲਾ ਕਲੀਨਿਕ ਖੋਲ੍ਹੇ, ਤੁਹਾਨੂੰ ਦਵਾਈਆਂ ਮੁਫ਼ਤ ਦਿੱਤੀਆਂ ਅਤੇ ਸਾਰੇ ਲੋਕਾਂ ਦਾ ਇਲਾਜ ਮੁਫ਼ਤ ਕੀਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਮੈਂ ਤਿਹਾੜ ਗਿਆ ਤਾਂ ਉਨ੍ਹਾਂ ਨੇ ਮੈਨੂੰ 15 ਦਿਨਾਂ ਤੱਕ ਸ਼ੂਗਰ ਦੀ ਦਵਾਈ ਨਹੀਂ ਦਿੱਤੀ। ਮੈਂ ਸ਼ੂਗਰ ਦਾ ਮਰੀਜ਼ ਹਾਂ। ਪਿਛਲੇ 20 ਸਾਲਾਂ ਤੋਂ ਮੈਂ ਗੰਭੀਰ ਸ਼ੂਗਰ ਦੀ ਬਿਮਾਰੀ ਨਾਲ ਪੀੜਤ ਹਾਂ। ਪਿਛਲੇ 10 ਸਾਲਾਂ ਤੋਂ ਮੈਂ ਇਨਸੁਲਿਨ ਲੈ ਰਿਹਾ ਹਾਂ। ਮੈਂ ਰੋਜ਼ਾਨਾ 52 ਯੂਨਿਟ ਇਨਸੁਲਿਨ ਲੈਂਦਾ ਹਾਂ। ਜਦੋਂ ਮੈਂ ਤਿਹਾੜ ਗਿਆ ਤਾਂ ਉਨ੍ਹਾਂ ਨੇ ਮੇਰਾ ਇਨਸੁਲਿਨ ਦੀ ਦਵਾਈ 15 ਦਿਨਾਂ ਲਈ ਬੰਦ ਕਰ ਦਿੱਤੀ । ਮੇਰਾ ਸ਼ੂਗਰ ਲੈਵਲ 300 ਕਦੇ 350 ਤੋਂ ਉੱਪਰ ਪਹੁੰਚ ਜਾਂਦਾ ਸੀ। ਜੇਕਰ ਕਿਸੇ ਵਿਅਕਤੀ ਦੀ ਸ਼ੂਗਰ ਜ਼ਿਆਦਾ ਦੇਰ ਤੱਕ ਹਾਈ ਰਹਿੰਦੀ ਹੈ ਤਾਂ ਉਸ ਦਾ ਜਿਗਰ ਅਤੇ ਗੁਰਦੇ ਖ਼ਰਾਬ ਹੋ ਜਾਂਦੇ ਹਨ।

ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਲੋਕ ਸੰਵਿਧਾਨ ਨੂੰ ਬਦਲਣਾ ਚਾਹੁੰਦੇ ਹਨ। ਇਨ੍ਹਾਂ ਲੋਕਾਂ ਦੇ ਮਨ ਵਿੱਚ ਬਹੁਤ ਖ਼ਤਰਨਾਕ ਯੋਜਨਾਵਾਂ ਹਨ। ਉਹ ਵਾਰ-ਵਾਰ 400 ਦਾ ਅੰਕੜਾ ਪਾਰ ਕਰਨ ਦੀ ਗੱਲ ਕਹਿ ਰਹੇ ਹਨ। ਇਹ ਲੋਕ ਨਹੀਂ ਦੱਸ ਰਹੇ ਕਿ 400 ਸੀਟਾਂ ਦੀ ਲੋੜ ਕਿਉਂ ਹੈ। ਜਦੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਤਾਂ ਜਾਣਕਾਰੀ ਸਾਹਮਣੇ ਆਈ ਕਿ ਉਹ ਰਿਜ਼ਰਵੇਸ਼ਨ ਖ਼ਤਮ ਕਰ ਦੇਣਗੇ। ਉਨ੍ਹਾਂ ਨੂੰ ਓਬੀਸੀ, ਐਸਸੀ ਅਤੇ ਐਸਟੀ ਲਈ ਰਾਖਵਾਂਕਰਨ ਖ਼ਤਮ ਕਰਨ ਲਈ 400 ਸੀਟਾਂ ਦੀ ਲੋੜ ਹੈ।

ਕੇਜਰੀਵਾਲ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਆਜ਼ਾਦੀ ਵੀ ਲੋਕਾਂ ਦੀਆਂ ਵੋਟਾਂ ‘ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਤੁਹਾਡੀ ਵੋਟ ਤੈਅ ਕਰੇਗੀ ਕਿ ਕੇਜਰੀਵਾਲ ਜੇਲ੍ਹ ਤੋਂ ਬਾਹਰ ਰਹਿੰਦਾ ਹੈ ਜਾਂ ਫਿਰ ਜੇਲ੍ਹ ਜਾਂਦਾ ਹੈ। ਇਹ ਸਿਰਫ਼ ਇੱਕ ਚੋਣ ਨਹੀਂ ਹੈ, ਇਹ ਇੱਕ ਮਹੱਤਵਪੂਰਨ ਚੋਣ ਹੈ, ਤੁਹਾਨੂੰ ਸਾਡੇ ਦੇਸ਼, ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਵੋਟ ਪਾਉਣੀ ਪਵੇਗੀ।

  1. ਕੁਲਦੀਪ ਧਾਲੀਵਾਲ ਸਾਡੀ ਸਭ ਤੋਂ ਮਜ਼ਬੂਤ ਆਵਾਜ਼ਾਂ ਵਿੱਚੋਂ ਇੱਕ ਹਨ, ਉਨ੍ਹਾਂ ਨੂੰ ਚੁਣੋ ਫਿਰ ਸਾਡੇ ਫ਼ੰਡਾਂ ਨੂੰ ਕੋਈ ਨਹੀਂ ਰੋਕ ਸਕੇਗਾ: ਭਗਵੰਤ ਮਾਨ
  • ਦਿੱਲੀ ‘ਚ ਨਾਅਰਾ ਹੈ- ’25 ਮਈ, ਭਾਜਪਾ ਗਈ’, ਪੰਜਾਬ ‘ਚ ਸਾਡਾ ਨਾਅਰਾ ਹੈ, ‘ਪੰਜਾਬ ਬਣੇਗਾ ਹੀਰੋ, ਇਸ ਵਾਰ 13-0’- ਭਗਵੰਤ ਮਾਨ

ਰੋਡ ਸ਼ੋਅ ਦੌਰਾਨ ਲੋਕਾਂ ਦੀ ਭਾਰੀ ਭੀੜ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅੱਜ ਜੇਲ੍ਹ ਤੋਂ ਬਾਹਰ ਆ ਕੇ ਸਾਡੇ ਦੇਸ਼ ਲਈ ਅਰਦਾਸ ਕਰਨ ਅੰਮ੍ਰਿਤਸਰ ਦੀ ਪਵਿੱਤਰ ਧਰਤੀ ‘ਤੇ ਪਹੁੰਚੇ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਸਾਡੇ ਦੇਸ਼ ਨੂੰ ਮੁੜ ਸਹੀ ਰਸਤੇ ‘ਤੇ ਲਿਆਉਣ। ਮਾਨ ਨੇ ਕਿਹਾ ਕਿ ਕੱਲ੍ਹ ਉਹ ਰਾਮ ਤੀਰਥ ਮੰਦਿਰ ਵਿਖੇ ਅਰਦਾਸ ਕਰਨਗੇ ਕਿ ਦੇਸ਼ ਦੀ ਵਾਗਡੋਰ ਇਮਾਨਦਾਰ ਲੋਕਾਂ ਕੋਲ ਜਾਵੇ।

ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਜੋਂ ਕੁਲਦੀਪ ਸਿੰਘ ਧਾਲੀਵਾਲ ਨੇ 10,000 ਏਕੜ ਨਜਾਇਜ਼ ਕਬਜ਼ੇ ਵਾਲੀ ਜ਼ਮੀਨ ਨੂੰ ਪ੍ਰਭਾਵਸ਼ਾਲੀ ਲੋਕਾਂ ਤੋਂ ਛੁਡਵਾਇਆ ਹੈ। ਉਹ ਪੰਜਾਬ ਦੀਆਂ ਸਭ ਤੋਂ ਮਜ਼ਬੂਤ ਆਵਾਜ਼ਾਂ ਵਿੱਚੋਂ ਇੱਕ ਹਨ। ਉਹ ਪੰਜਾਬ ਦੇ ਮੁੱਦੇ ਪਾਰਲੀਮੈਂਟ ਵਿੱਚ ਉਠਾਉਣਗੇ ਅਤੇ ਪੰਜਾਬ ਦੇ ਬਕਾਇਆ ਫ਼ੰਡ ਜਾਰੀ ਕਰਵਾਉਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਵੱਡੇ ਫ਼ਰਕ ਨਾਲ ਜਿਤਾ ਕੇ ਆਪਣਾ ਨੁਮਾਇੰਦਾ ਚੁਣਨ।

ਮਾਨ ਨੇ ਕਿਹਾ ਕਿ ਲੋਕਾਂ ਨੇ ਜੋ ਪਿਆਰ ਉਨ੍ਹਾਂ ਨੂੰ ਦਿੱਤਾ ਹੈ, ਉਸ ਦਾ ਕਰਜ਼ ਉਹ ਕਦੇ ਨਹੀਂ ਚੁਕਾ ਸਕਦੇ। ਦੂਜੇ ਪਾਸੇ ਲੋਕ ਦੂਜੇ ਸਿਆਸਤਦਾਨਾਂ ਨਾਲ ਹੱਥ ਮਿਲਾਉਣ ਤੋਂ ਬਾਅਦ ਆਪਣੀਆਂ ਉਂਗਲਾਂ ਗਿਣਦੇ ਹਨ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਦੇ ਜੋਸ਼ ਤੋਂ ਇੱਕ ਗੱਲ ਸਾਫ਼ ਹੈ ਕਿ ਪੰਜਾਬ ਵਿੱਚ ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਕਲੀਨ ਸਵੀਪ ਕਰੇਗੀ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਉਹ ਕਹਿੰਦੇ ਹਨ ‘25 ਮਈ, ਭਾਜਪਾ ਗਈ’ ਅਤੇ ਪੰਜਾਬ ਵਿੱਚ ਅਸੀਂ ਕਹਿੰਦੇ ਹਾਂ ‘ਪੰਜਾਬ ਬਣੇਗਾ ਹੀਰੋ, ਇਸ ਵਾਰ 13-0’।