Monday, January 20, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਟਰਾਂਸਪੋਰਟ ਨਾਲ ਸੰਬੰਧਿਤ 38 ਸੇਵਾਵਾਂ ਦੀ ਸਮਾਰਟ ਸਰਵਿਸ, ਦਫ਼ਤਰ ਆਉਣ ਦੀ ਨਹੀਂ...

ਟਰਾਂਸਪੋਰਟ ਨਾਲ ਸੰਬੰਧਿਤ 38 ਸੇਵਾਵਾਂ ਦੀ ਸਮਾਰਟ ਸਰਵਿਸ, ਦਫ਼ਤਰ ਆਉਣ ਦੀ ਨਹੀਂ ਹੁਣ ਲੋੜ- ਲਾਲਜੀਤ ਭੁੱਲਰ

 

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜਿੱਥੇ ਲਗਾਤਾਰ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਤਾਂ ਉੱਥੇ ਹੀ ਸੜਕ ਹਾਦਸਿਆਂ ਨੂੰ ਘਟਾਉਣ, ਟਰਾਂਸਪੋਰਟ ਵਿਭਾਗ ਸੇਵਾਵਾਂ ਨੂੰ ਲੋਕਾਂ ਲਈ ਸਰਲ ਬਣਾਉਣ ਲਈ ਵੀ ਕੰਮ ਕੀਤੇ ਜਾ ਰਹੇ ਹਨ। ਦਰਅਸਲ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਅੱਜ ਪੰਜਾਬ ਭਵਨ ਪਹੁੰਚੇ, ਜਿੱਥੇ ਉਨ੍ਹਾਂ ਨੇ ਆਲ ਇੰਡੀਆ ਫੈਡਰੇਸ਼ਨ ਆਫ ਮੋਟਰ ਵਹੀਕਲ ਵਿਭਾਗ ਦੇ ਟੈਕਨੀਕਲ ਐਗਜ਼ੀਕਿਊਟਿਵ ਅਫਸਰਜ਼ ਐਸੋਸੀਏਸ਼ਨ ਦੇ 14 ਮੈਂਬਰੀ ਵਫਦ ਨਾਲ ਮੀਟਿੰਗ ਕੀਤੀ।

ਇਸ ਬੈਠਕ ’ਚ ਕੈਬਨਿਟ ਮੰਤਰੀ ਨੇ ਸੜਕ ਹਾਦਸਿਆਂ ਨੂੰ ਘੱਟ ਕਰਨ, ਟਰਾਂਸਪੋਰਟ ਵਿਭਾਗ ਵਿੱਚ ਜਨਤਕ ਸੇਵਾਵਾਂ ਨੂੰ ਸਰਲ ਬਣਾਉਣ ਅਤੇ ਸਰਕਾਰੀ ਸੇਵਾਵਾਂ ਨੂੰ ਲੋਕਾਂ ਦੇ ਬੂਹਿਆਂ ਤੱਕ ਪਹੁੰਚਾਉਣ ਲਈ ਵਧੀਆ ਅਮਲ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਪੰਜਾਬ ਵਿੱਚ ਲਾਇਸੈਂਸਿੰਗ, ਰਜਿਸਟ੍ਰੇਸ਼ਨ, ਫਿਟਨੈਸ ਸਰਟੀਫਿਕੇਸ਼ਨ, ਇਨਫੋਰਸਮੈਂਟ, ਟੈਕਸੇਸ਼ਨ ਅਤੇ ਸੜਕ ਸੁਰੱਖਿਆ ਉਪਾਵਾਂ ਵਿੱਚ ਸੁਧਾਰ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੜਕੀ ਆਵਾਜਾਈ ਨੂੰ ਬਿਹਤਰ ਬਣਾਉਣ ਲਈ 144 ਹਾਈ-ਟੈਕ ਵਾਹਨਾਂ ਅਤੇ 5000 ਸਮਰਪਿਤ ਕਰਮਚਾਰੀਆਂ ਨਾਲ ਲੈਸ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਕੀਤੀ ਹੈ। ਇਸ ਤੋਂ ਇਲਾਵਾ ਸੜਕ ਹਾਦਸਿਆਂ ‘ਚ ਜ਼ਖਮੀ ਹੋਏ ਲੋਕਾਂ ਦੀ ਜਾਨ ਬਚਾਉਣ ਲਈ ‘ਫਰਿਸ਼ਤੇ’ ਸਕੀਮ ਸ਼ੁਰੂ ਕੀਤੀ ਗਈ ਹੈ।

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਭੁੱਲਰ ਨੇ ਦੱਸਿਆ ਕਿ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਨਾਲ ਸਬੰਧਤ 55 ਸਮਾਰਟ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 38 ਸੇਵਾਵਾਂ ਲਈ ਬਿਨੈਕਾਰਾਂ ਨੂੰ ਸਬੰਧਤ ਦਫ਼ਤਰ ਆਉਣ ਦੀ ਲੋੜ ਨਹੀਂ ਹੈ, ਜਦਕਿ ਬਾਕੀ 17 ਸੇਵਾਵਾਂ ਲਈ ਬਿਨੈਕਾਰਾਂ ਨੂੰ ਘੱਟੋ-ਘੱਟ ਇੱਕ ਵਾਰ ਦਫ਼ਤਰ ਆਉਣਾ ਪੈਂਦਾ ਹੈ। ਮੋਟਰ ਵਹੀਕਲ ਇੰਸਪੈਕਟਰਾਂ ਵੱਲੋਂ ਮੋਬਾਈਲ ਟੈਬਲੈੱਟ ਆਧਾਰਿਤ ਤਕਨੀਕ ਦੀ ਵਰਤੋਂ ਕਰਕੇ ਵਾਹਨਾਂ ਦੀ ਫਿਟਨੈਸ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਰਾਜ ਸਰਕਾਰ ਨੇ ਦਸਤੀ ਚਲਾਨ ਲਈ ਈ-ਚਲਾਨ ਪ੍ਰਣਾਲੀ ਵੀ ਸ਼ੁਰੂ ਕੀਤੀ ਹੈ ਅਤੇ ਇਸ ਲਈ ਟ੍ਰੈਫਿਕ ਪੁਲਿਸ ਨੂੰ 1200 ਈ-ਚਲਾਨ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਚਲਾਨ ਦੇ ਭੁਗਤਾਨ ਲਈ ਈ-ਪੇਮੈਂਟ ਸੁਵਿਧਾ ਵੀ ਲਾਗੂ ਕੀਤੀ ਗਈ ਹੈ।