Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਬੱਸੀ ਪਠਾਣਾ ਬੱਸ ਹਾਦਸੇ 'ਚ ਹੁਣ ਤੱਕ 9 ਲੋਕਾਂ ਦੀ ਮੌਤ, ਇਲਾਜ...

ਬੱਸੀ ਪਠਾਣਾ ਬੱਸ ਹਾਦਸੇ ‘ਚ ਹੁਣ ਤੱਕ 9 ਲੋਕਾਂ ਦੀ ਮੌਤ, ਇਲਾਜ ਦੌਰਾਨ ਬਜ਼ੁਰਗ ਔਰਤ ਨੇ ਤੋੜਿਆ ਦਮ

 

ਬੱਸੀ ਪਠਾਣਾ : ਵਿਸਾਖੀ ਦੇ ਤਿਉਹਾਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤ ਰਹੀ ਸੰਗਤ ਦੀ ਬੱਸ ਫਤਿਹਗੜ੍ਹ ਸਾਹਿਬ ‘ਚ ਪਲਟ ਜਾਣ ਕਾਰਨ ਮਾਰੇ ਗਏ ਲੋਕਾਂ ਦੀ ਗਿਣਤੀ ਵੱਧ ਕੇ ਹੁਣ 9 ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੌਰਾਨ ਜ਼ਖਮੀ ਹੋਈ ਪਿੰਡ ਮੈਨ ਮਾਜਰੀ ਦੀ ਰਹਿਣ ਵਾਲੀ 70 ਸਾਲਾ ਬਜ਼ੁਰਗ ਦਲਜੀਤ ਕੌਰ ਦੀ ਵੀ ਮੌਤ ਹੋ ਗਈ। ਇਸ ਨਾਲ ਇਸ ਦਰਦਨਾਕ ਹਾਦਸੇ ‘ਚ ਜਾਨ ਗੁਆਉਣ ਵਾਲੇ ਸ਼ਰਧਾਲੂਆਂ ਦੀ ਕੁੱਲ ਗਿਣਤੀ 9 ਹੋ ਗਈ ਹੈ।

ਸੂਤਰਾਂ ਮੁਤਾਬਕ ਹਾਦਸੇ ਦੌਰਾਨ ਜ਼ਖਮੀ ਹੋਈ ਮ੍ਰਿਤਕਾ ਦਲਜੀਤ ਕੌਰ ਦਾ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਸੀ ਅਤੇ ਉਸ ਨੂੰ ਡਾਕਟਰਾਂ ਵਲੋਂ ਛੁੱਟੀ ਵੀ ਦੇ ਦਿੱਤੀ ਗਈ ਸੀ ਪਰ ਬੀਤੀ ਦੇਰ ਰਾਤ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਮੋਹਾਲੀ ਦੇ ਫੇਜ਼-6 ਸਥਿਤ ਸਰਕਾਰੀ ਹਸਪਤਾਲ ਲਿਜਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੱਸਣਯੋਗ ਹੈ ਕਿ ਵਿਸਾਖੀ ਦੇ ਤਿਉਹਾਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤ ਰਹੀ ਸੰਗਤ ਦੀ ਬੱਸ ਫਤਿਹਗੜ੍ਹ ਸਾਹਿਬ ‘ਚ ਪਲਟ ਜਾਣ ਕਾਰਨ 8 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ।

ਹਾਦਸੇ ਦਾ ਸ਼ਿਕਾਰ ਬੱਸ ਵਿੱਚ 35 ਤੋਂ 40 ਸ਼ਰਧਾਲੂ ਸਵਾਰ ਸਨ। ਇਸ ਹਾਦਸੇ ਕਾਰਨ ਜ਼ਖਮੀ ਹੋਏ ਜ਼ਿਆਦਾਤਰ ਸ਼ਰਧਾਲੂਆਂ ਦੀ ਹਾਲਤ ਗੰਭੀਰ ਸੀ, ਜਿਸ ਕਾਰਨ ਉਨ੍ਹਾਂ ਨੂੰ ਪੀ. ਜੀ. ਆਈ. ਚੰਡੀਗੜ੍ਹ ‘ਚ ਰੈਫ਼ਰ ਕੀਤਾ ਗਿਆ ਸੀ।