ਲੁਧਿਆਣਾ/ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਸਾਥੀ ਅਤੇ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਨੇ ਘਰ ਵਾਪਸੀ ਕਰ ਲਈ ਹੈ। ਸੋਹਣ ਸਿੰਘ ਠੰਡਲ ਲੋਕ ਸਭਾ ਚੋਣਾਂ ਮੌਕੇ ਭਾਜਪਾ ਵਿਚ ਚਲੇ ਗਏ ਸਨ। ਜਿਨ੍ਹਾਂ ਨੇ ਹੁਣ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ ਹੈ। ਲੁਧਿਆਣਾ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸੋਹਣ ਸਿੰਘ ਠੰਡਲ ਨੇ ਅਕਾਲੀ ਦਲ ਵਿਚ ਵਾਪਸੀ ਕੀਤੀ।
ਇਸ ਦੌਰਾਨ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰਨ ਵਾਲੀ ਪਾਰਟੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਹਣ ਸਿੰਘ ਠੰਡਲ ਦਾ ਪਾਰਟੀ ਵਿਚ ਸਵਾਗਤ ਕੀਤਾ।