ਹੁਸ਼ਿਆਰਪੁਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕੁਝ ਦੇਰ ਪਹਿਲਾਂ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਸੋਹਣ ਸਿੰਘ ਠੰਡਲ ਨੂੰ ਭਾਜਪਾ ਨੇ ਜ਼ਿਮਨੀ ਚੋਣ ਲਈ ਚੱਬੇਵਾਲ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਦੇ 4 ਹਲਕਿਆਂ ਦੀਆਂ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਹੁਣ ਤੱਕ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪੈਂਦੇ ਰਾਖਵਾਂ ਹਲਕਾ ਚੱਬੇਵਾਲ ਤੋਂ ਉਮੀਦਵਾਰ ਨਹੀਂ ਐਲਾਨਿਆ ਸੀ। ਹੁਣ ਪਾਰਟੀ ਨੇ ਸੋਹਣ ਸਿੰਘ ਠੰਡਲ ‘ਤੇ ਦਾਅ ਖੇਡਦੇ ਹੋਏ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।
\ਇਥੇ ਦੱਸ ਦੇਈਏ ਕਿ ਇਸ ਦੇ ਪਹਿਲਾਂ ਪਾਰਟੀ ਨੇ ਜ਼ਿਮਨੀ ਚੋਣ ਵਾਲੇ ਬਾਕੀ ਤਿੰਨ ਹਲਕਿਆਂ ਵਿਚ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ, ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਅਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਜ਼ਿਕਰਯੋਗ ਹੈ ਕਿ ਜ਼ਿਮਨੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਭਾਜਪਾ ਵਿਚ ਸ਼ਾਮਲ ਹੋ ਗਏ। ਸੋਹਣ ਠੰਡਲ ਚੱਬੇਵਾਲ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਅਕਾਲੀ ਦਲ ਦੇ ਦਿੱਗਜ ਨੇਤਾਵਾਂ ਵਿਚੋਂ ਇਕ ਹੈ।