ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਗੁਲਮਰਗ ਖੇਤਰ ‘ਚ ਇਕ ਕੈਂਪ ‘ਚ ਇਕ ਫ਼ੌਜੀ ਨੇ ਆਪਣੀ ਸਰਵਿਸ ਰਾਈਫਲ ਨਾਲ ਕਥਿਤ ਤੌਰ ‘ਤੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਬਾਰਾਮੂਲਾ ਜ਼ਿਲ੍ਹੇ ਦੇ ਗੁਲਮਰਗ ‘ਚ 9ਵੀਂ ਰਾਜ ਰਾਈਫਲ ਕੈਂਪ ਦੇ ਲਾਂਸ ਨਾਇਕ ਬਨਵਰ ਲਾਲ ਸਰਨ ਨੇ ਐਤਵਾਰ ਰਾਤ ਨੂੰ ਆਪਣੀ ਸਰਵਿਸ ਰਾਈਫਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ।
ਉਨ੍ਹਾਂ ਕਿਹਾ ਕਿ ਰਾਜਸਥਾਨ ਦੇ ਰਹਿਣ ਵਾਲੇ ਸਿਪਾਹੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲਾਸ਼ ਨੂੰ ਡਾਕਟਰੀ ਅਤੇ ਕਾਨੂੰਨੀ ਕਾਰਵਾਈ ਲਈ ਤੰਗਮਾਰਗ ਉਪ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ।