Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਘਰ 'ਚ ਪੁੱਤ ਦਾ ਵਿਆਹ, ਪੰਜਾਬ ਪੁਲਸ ਨੇ ਘਰ ਹੀ ਡਿਟੇਨ ਕਰ...

ਘਰ ‘ਚ ਪੁੱਤ ਦਾ ਵਿਆਹ, ਪੰਜਾਬ ਪੁਲਸ ਨੇ ਘਰ ਹੀ ਡਿਟੇਨ ਕਰ ‘ਤਾ ਕਿਸਾਨ ਆਗੂ

 

ਫਾਜ਼ਿਲਕਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਬਠਿੰਡਾ ਵਿਚ ਪੱਕਾ ਮੋਰਚਾ ਲਾਉਣ ਤੋਂ ਪਹਿਲਾਂ ਹੀ ਪੁਲਸ ਨੇ ਕਿਸਾਨਾਂ ਉਪਰ ਕਾਰਵਾਈ ਸ਼ੁਰੂ ਕਰ ਦਿੱਤੀ। ਪਿੰਡ ਚੱਕ ਘੇਰੂ ਵਾਲਾ ਵਿਖੇ ਕਿਸਾਨ ਆਗੂ ਦੇ ਘਰ ਮੁੰਡੇ ਦਾ ਵਿਆਹ ਸੀ ਪਰ ਪੁਲਸ ਨੇ ਘਰ ਨੂੰ ਘੇਰਾ ਪਾ ਲਿਆ ਅਤੇ ਕਿਸਾਨ ਨੂੰ ਘਰ ਵਿਚ ਡਿਟੇਲ ਕਰ ਦਿੱਤਾ। ਦਰਅਸਲ ਫਾਜ਼ਿਲਕਾ ਦੇ ਪਿੰਡ ਚੱਕ ਕੇ ਘੇਰੂਵਾਲਾ ਵਿਚ ਪੰਜਾਬ ਪੁਲਸ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਜਗਸੀਰ ਸਿੰਘ ਘੋਲਾ ਦੇ ਘਰ ਦੇ ਬਾਹਰ ਪੁਲਸ ਤਾਇਨਾਤ ਹੋ ਗਈ। ਪਤਾ ਲੱਗਿਆ ਕਿ ਪੁਲਸ ਵੱਲੋਂ ਉਨ੍ਹਾਂ ਨੂੰ ਘਰ ਦੇ ਅੰਦਰ ਹੀ ਡਿਟੇਨ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਅੱਜ ਬਠਿੰਡਾ ਵਿਖੇ ਡੀਸੀ ਦਫਤਰ ਦੇ ਬਾਹਰ ਪੱਕਾ ਧਰਨਾ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ ਅਤੇ ਯੂਨੀਅਨ ਵੱਲੋਂ ਪਹਿਲਾਂ ਹੀ ਇਸ ਧਰਨੇ ਸਬੰਧੀ ਐਲਾਨ ਕਰ ਦਿੱਤਾ ਗਿਆ ਸੀ ।

ਇਸ ਤੋਂ ਬਾਅਦ ਪੰਜਾਬ ਪੁਲਸ ਵੱਲੋਂ ਕਿਸਾਨ ਆਗੂਆਂ ਦੇ ਘਰਾਂ ਅੰਦਰ ਜਾ ਕੇ ਕਈ ਜਗ੍ਹਾ ‘ਤੇ ਉਨ੍ਹਾਂ ਨੂੰ ਘਰਾਂ ਅੰਦਰ ਹੀ ਡਿਟੇਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਜਗਸੀਰ ਸਿੰਘ ਘੋਲਾ ਦਾ ਕਹਿਣਾ ਹੈ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵੱਲੋਂ ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਡੀਸੀ ਦਫਤਰ ਅੱਗੇ ਪੱਕਾ ਮੋਰਚਾ ਲਾਉਣ ਸਬੰਧੀ ਐਲਾਨ ਕੀਤਾ ਗਿਆ ਸੀ ਜਿਸ ਦੇ ਚੱਲਦਿਆਂ ਅੱਜ ਸਵੇਰੇ ਹੀ ਉਨ੍ਹਾਂ ਦੇ ਘਰ ਭਾਰੀ ਪੁਲਸ ਫੋਰਸ ਪਹੁੰਚੀ ਅਤੇ ਉਨ੍ਹਾਂ ਨੂੰ ਘਰ ਦੇ ਅੰਦਰ ਹੀ ਡਿਟੇਨ ਕਰ ਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਤਾਂ ਅੱਜ ਦੇ ਇਸ ਧਰਨੇ ਦੇ ਵਿਚ ਪਹੁੰਚਣਾ ਹੀ ਨਹੀਂ ਸੀ ਕਿਉਂਕਿ ਉਨ੍ਹਾਂ ਦੇ ਮੁੰਡੇ ਦਾ ਵਿਆਹ ਸੀ ਅਤੇ ਅੱਜ ਘਰ ਵਿਚ ਬੱਚਿਆਂ ਦੀ ਮਿਲਣੀ ਦਾ ਪ੍ਰੋਗਰਾਮ ਰੱਖਿਆ ਹੋਇਆ ਸੀ । ਇਸਦੇ ਬਾਵਜੂਦ ਉਨ੍ਹਾਂ ਦੇ ਘਰ ਬਾਹਰ ਪੁਲਸ ਤਾਇਨਾਤ ਕਰ ਦਿੱਤੀ ਗਈ ਅਤੇ ਉਨ੍ਹਾਂ ਨੂੰ ਘਰ ਦੇ ਅੰਦਰ ਹੀ ਡਿਟੇਨ ਕਰ ਦਿੱਤਾ ਗਿਆ।