ਜ਼ਿਮਨੀ ਚੋਣ ਪ੍ਰਚਾਰ ਦੇ ਚੱਲਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਵਿੱਚ ਵਿਧਾਨ ਸਭਾ ਜ਼ਿਮਨੀ ਚੋਣ ਦੀ ਪਹਿਲੀ ਵਲੰਟੀਅਰ ਮੀਟਿੰਗ ਲਈ ਪਹੁੰਚੇ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਪਾਰਟੀ ਦੀ ਉਮੀਦਵਾਰ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ ਤਾਂ ਉੱਥੇ ਹੀ ਉਨ੍ਹਾਂ ਨੇ ਵਿਰੋਧੀ ਧਿਰ ’ਤੇ ਵੀ ਵੱਡੇ ਸ਼ਬਦੀ ਹਮਲੇ ਬੋਲੇ। ਇਸ ਦੇ ਨਾਲ ਹੀ ਉਨ੍ਹਾਂ ਨੇ ਮਹਿਲਾਵਾਂ ਲਈ ਮੁੜ ਵੱਡਾ ਐਲਾਨ ਕੀਤਾ। ਦਰਅਸਲ ਮੁੱਖ ਮੰਤਰੀ ਨੇ ਮਹਿਲਾਵਾਂ ਨੂੰ 1100 ਰੁਪਏ ਦੀ ਚੋਣ ਗਾਰੰਟੀ ਦੇਣ ਦਾ ਵੀ ਸੰਕੇਤ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਇਹ ਉਨ੍ਹਾਂ ਦਾ ਅਗਲਾ ਟੀਚਾ ਹੈ, ਜਿਸ ਲਈ ਉਹ ਕੰਮ ਕਰ ਰਹੇ ਹਨ।
ਜਦੋਂ ਮੁੱਖ ਮੰਤਰੀ ਵਲੰਟੀਅਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਨੂੰ 1100 ਰੁਪਏ ਮਿਲਣੇ ਸ਼ੁਰੂ ਹੋਣ ਜਾ ਰਹੇ ਹਨ। ਇਹ ਮੇਰਾ ਅਗਲਾ ਟੀਚਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਜਿਸ ਤਰ੍ਹਾਂ ਜ਼ੀਰੋ ਬਿਜਲੀ ਬਿੱਲ ਸਕੀਮ ਲਾਗੂ ਕੀਤੀ ਗਈ ਹੈ, ਉਸੇ ਤਰ੍ਹਾਂ ਔਰਤਾਂ ਨੂੰ ਹਰ ਮਹੀਨੇ 1100 ਰੁਪਏ ਮਿਲਣੇ ਚਾਹੀਦੇ ਹਨ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਦੀ ਤਿਆਰੀ ‘ਚ ਰੁੱਝੇ ਹੋਏ ਹਨ। ਜਿਵੇਂ ਹੀ ਬਜਟ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਦਾ ਐਲਾਨ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ SSF ਦੇ ਸਹਿਯੋਗ ਨਾਲ ਸੜਕ ਹਾਦਸਿਆਂ ‘ਚ ਮੌਤਾਂ ਦੀ ਗਿਣਤੀ ਘੱਟ ਹੋਈ ਹੈ ਤੇ 6 ਮਹੀਨਿਆਂ ‘ਚ ਸੜਕਾਂ ‘ਤੇ 45 ਫੀਸਦ ਮੌਤਾਂ ‘ਚ ਕਮੀ ਆਈ ਹੈ।