ਗਰੀਬੀ ਰੇਖਾ ਤੋਂ ਹੇਠਾਂ ਵਾਲੇ ਵਿਦਿਆਰਥੀਆਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਵਿਸ਼ੇਸ਼ ਛੂਟ ਦੇਣ ਦਾ ਐਲਾਨ ਕੀਤਾ ਹੈ ਤਾਂ ਜੋ ਉਨ੍ਹਾਂ ਦੀ ਮਾੜੀ ਵਿੱਤੀ ਆਰਥਿਕਤਾ ਕਾਰਨ ਦੀ ਸਿੱਖਿਆ ਹਾਸਲ ਕਰਨ ਵਿੱਚ ਕੋਈ ਕਮੀ ਨਾ ਆਵੇ। ਦਰਅਸਲ ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ ਬੀਪੀਐੱਲ ਵਰਗ ਦੇ ਵਿਦਿਆਰਥੀਆਂ ਲਈ ਹੋਸਟਲ ਫੀਸ ’ਚ 50 ਫੀਸਦੀ ਛੂਟ ਦਿੱਤੀ ਗਈ ਐ। ਇਸ ਸੰਬੰਧ ਵਿੱਚ ਜਾਣਕਾਰੀ ਯੂਨੀਵਰਸਿਟੀ ਦੇ ਬੁਲਾਰੇ ਵੱਲੋਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ 50 ਫੀਸਦੀ ਛੂਟ ਹਾਸਿਲ ਕਰਨ ਲਈ ਵਿਦਿਆਰਥੀ ਨੂੰ ਹੋਸਟਲ ਫਾਰਮ ਭਰਨ ਦੇ ਨਾਲ-ਨਾਲ BPL ਸ਼੍ਰੇਣੀ ਨਾਲ ਸਬੰਧਤ ਦਸਤਾਵੇਜ਼, ਤਾਜ਼ਾ ਆਮਦਨ ਸਰਟੀਫਿਕੇਟ, BPL ਰਾਸ਼ਨ ਕਾਰਡ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਵੱਲੋਂ ਜਾਰੀ ਸਰਟੀਫਿਕੇਟ ਅਤੇ ਪਰਿਵਾਰ ਦੀ ਪਹਿਚਾਣ ਪੱਤਰ ਆਦਿ ਜਮ੍ਹਾਂ ਕਰਵਾਉਣੀ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਬੰਧਤ ਹੋਸਟਲ ਦੇ ਵਾਰਡਨ ਵੱਲੋਂ BPL ਸ਼੍ਰੇਣੀ ਨਾਲ ਸਬੰਧਤ ਸਾਰੇ ਦਸਤਾਵੇਜ਼ਾਂ ਦੀ ਪ੍ਰਮਾਣਿਕਤਾ ਦੀ ਜਾਂਚ ਕਰਨ ਤੋਂ ਬਾਅਦ ਹੀ ਹੋਸਟਲ ਫੀਸ ਵਿੱਚ 50 ਫੀਸਦੀ ਛੋਟ ਦਿੱਤੀ ਜਾਵੇਗੀ।