Saturday, July 19, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਭਗਵਾਨ ਜਗਨਨਾਥ ਦੀ ਰੱਥ ਯਾਤਰਾ 'ਚ ਮੱਚੀ ਭਗਦੜ, 3 ਲੋਕਾਂ ਦੀ ਮੌਤ,...

ਭਗਵਾਨ ਜਗਨਨਾਥ ਦੀ ਰੱਥ ਯਾਤਰਾ ‘ਚ ਮੱਚੀ ਭਗਦੜ, 3 ਲੋਕਾਂ ਦੀ ਮੌਤ, ਕਈ ਜ਼ਖ਼ਮੀ

 

ਪੁਰੀ : ਓਡੀਸ਼ਾ ਦੇ ਪੁਰੀ ਵਿੱਚ ਅੱਜ ਸਵੇਰੇ ਸ੍ਰੀ ਗੁੰਡੀਚਾ ਮੰਦਰ ਦੇ ਰੱਥ ਦੇ ਸਾਹਮਣੇ ਭਗਦੜ ਮੱਚ ਜਾਣ ਦੀ ਜਾਣਕਾਰੀ ਮਿਲੀ ਹੈ। ਭਗਵਾਨ ਜਗਨਨਾਥ ਦੇ ਰੱਥ ਨੂੰ ਛੂਹਣ ਲਈ ਇੱਥੇ ਸ਼ਰਧਾਲੂਆਂ ਦੀ ਭਾਰੀ ਭੀੜ ਇਕੱਠੀ ਹੋਈ ਸੀ। ਇਸ ਦੌਰਾਨ ਭਗਦੜ ਮਚ ਗਈ, ਜਿਸ ਵਿੱਚ ਕਈ ਲੋਕ ਜ਼ਖ਼ਮੀ ਹੋ ਗਏ। ਭਗਦੜ ਦੀ ਇਹ ਘਟਨਾ ਐਤਵਾਰ ਸਵੇਰੇ 4 ਤੋਂ 5 ਵਜੇ ਦੇ ਵਿਚਕਾਰ ਵਾਪਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 10 ਤੋਂ ਵੱਧ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।
ਸਵੇਰ ਦੇ ਸਮੇਂ ਵਾਪਰੀ ਇਸ ਘਟਨਾ ਦੌਰਾਨ ਮੌਕੇ ‘ਤੇ ਕੋਈ ਐਂਬੂਲੈਂਸ ਮੌਜੂਦ ਨਹੀਂ ਸੀ।

ਅਜਿਹੀ ਸਥਿਤੀ ਵਿੱਚ ਮੰਦਿਰ ਵਿਚ ਮੌਜੂਦ ਕਈ ਲੋਕਾਂ ਨੇ ਖੁਦ ਜ਼ਖ਼ਮੀਆਂ ਨੂੰ ਚੁੱਕਿਆ ਅਤੇ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ। ਹਾਲਾਂਕਿ, ਹੁਣ ਉੱਥੇ ਸਥਿਤੀ ਆਮ ਜਾਪਦੀ ਹੈ। ਜ਼ਖ਼ਮੀਆਂ ਨੂੰ ਤੁਰੰਤ ਪੁਰੀ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਦੱਸ ਦੇਈਏ ਕਿ ਇਹ ਘਟਨਾ ਸ਼੍ਰੀ ਗੁੰਡੀਚਾ ਮੰਦਿਰ ਦੇ ਸਾਹਮਣੇ ਸ਼ਾਰਧਾਬਲੀ ਦੇ ਨੇੜੇ ਵਾਪਰੀ ਹੈ। ਉਸ ਸਮੇਂ ਰੱਥ ‘ਤੇ ਵਿਰਾਜਮਾਨ ਭਗਵਾਨ ਜਗਨਨਾਥ ਦੇ ਦਰਸ਼ਨ ਕਰਨ ਲਈ ਵੱਡੀ ਭੀੜ ਇਕੱਠੀ ਹੋ ਗਈ ਸੀ। ਦਰਸ਼ਨ ਦੌਰਾਨ ਭੀੜ ਨੂੰ ਕਾਬੂ ਕਰਨਾ ਮੁਸ਼ਕਲ ਹੋ ਗਿਆ ਅਤੇ ਲੋਕਾਂ ਨੇ ਧੱਕਾ-ਮੁੱਕੀ ਸ਼ੁਰੂ ਕਰ ਦਿੱਤੀ। ਕੁਝ ਲੋਕ ਜ਼ਮੀਨ ‘ਤੇ ਡਿੱਗ ਪਏ ਅਤੇ ਭਗਦੜ ਦੀ ਸਥਿਤੀ ਪੈਦਾ ਹੋ ਗਈ। ਜ਼ਿਕਰਯੋਗ ਹੈ ਕਿ ਪੁਰੀ ਦੀ ਜਗਨਨਾਥ ਰੱਥ ਯਾਤਰਾ ਦੇਸ਼ ਦੇ ਸਭ ਤੋਂ ਵੱਡੇ ਧਾਰਮਿਕ ਤੀਰਥ ਸਥਾਨਾਂ ਵਿੱਚੋਂ ਇੱਕ ਹੈ। ਹਰ ਸਾਲ ਲੱਖਾਂ ਸ਼ਰਧਾਲੂ ਭਗਵਾਨ ਜਗਨਨਾਥ, ਬਲਭਦਰ ਅਤੇ ਸੁਭਦਰਾ ਦੇ ਦਰਸ਼ਨ ਕਰਨ ਲਈ ਪੁਰੀ ਪਹੁੰਚਦੇ ਹਨ।