Become a member

Get the best offers and updates relating to Liberty Case News.

― Advertisement ―

spot_img
spot_img
HomePunjab2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ  367.59 ਕਰੋੜ...

2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ  367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ: ਡਾ ਬਲਜੀਤ ਕੌਰ

 

ਚੰਡੀਗੜ੍ਹ, 10 ਮਾਰਚ :

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ  ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ 367.59 ਕਰੋੜ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਚਾਲੂ ਵਿੱਤੀ ਸਾਲ ਦੌਰਾਨ 377.00 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਸੀ। ਇਸ ਰਾਸ਼ੀ ਵਿੱਚੋਂ 367.59 ਕਰੋੜ ਰੁਪਏ ਦੀ ਰਾਸ਼ੀ ਬੇਸਹਾਰਾ ਬੱਚਿਆਂ ‘ਤੇ ਖ਼ਰਚ ਕੀਤੀ ਜਾ ਚੁੱਕੀ ਹੈ।

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਬੇਸਹਾਰਾ ਬੱਚਿਆਂ ਦੀ ਭਲਾਈ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਵਿੱਤੀ ਸਹਾਇਤਾ ਦੇਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਇਹ ਇੱਕ ਵੱਡਾ ਉਪਰਾਲਾ ਹੈ।

ਡਾ ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਇਹਨਾਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਦਾ ਲਾਭ ਮਿਲ ਸਕੇ।

Latest Articel

ਪੰਜਾਬ ਸਰਕਾਰ ਵੱਲੋਂ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਮੁਫ਼ਤ ਟੈਟਨਸ ਟੀਕਾਕਰਨ ਮੁਹਿੰਮ

0
ਚੰਡੀਗੜ੍ਹ : ਪਸ਼ੂਆਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਘੋੜਿਆਂ, ਗਧਿਆਂ ਅਤੇ ਖੱਚਰਾਂ...

ਡਰੱਗ ਰੈਕੇਟ ਦੇ ਮਾਮਲੇ ‘ਚ ਮਜੀਠੀਆ ਨੂੰ SIT ਨੇ ਫਿਰ ਕੀਤਾ ਤਲਬ

0
    ਪਟਿਆਲਾ/ਚੰਡੀਗੜ੍ਹ - ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਮੁੜ ਤਲਬ ਕੀਤਾ ਹੈ।...

ਯੁੱਧ ਨਸ਼ਿਆਂ ਵਿਰੁੱਧ:  ਬਰਨਾਲਾ ਵਿੱਚ ਢਾਹਿਆ ਗਿਆ ਨਾਜਾਇਜ਼ ਢਾਂਚਾ

0
    ਚੰਡੀਗੜ੍ਹ/ ਬਰਨਾਲਾ, 10 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਅਧੀਨ ਨਗਰ ਸੁਧਾਰ ਟਰੱਸਟ...

ਦੋਸ਼ੀ ਸ਼ੌਨ ਭਿੰਡਰ ਅੰਤਰਾਸ਼ਟਰੀ ਨਾਰਕੋਟਿਕਸ ਸਿੰਡੀਕੇਟ ਵਿੱਚ ਮੁੱਖ ਸਰਗਨਾ ਸੀ ਅਤੇ ਕੋਲੰਬੀਆ ਤੋਂ ਅਮਰੀਕਾ...

0
— ਚੰਡੀਗੜ੍ਹ/ਤਰਨਤਾਰਨ, 10 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੇ ਗਏ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਵੱਡੀ...

ਨਵੀਂ ਹਾਈਬ੍ਰਿਡ ਕਿਸਮ ਉੱਚ ਪੈਦਾਵਾਰ, ਈਥਾਨੌਲ ਉਤਪਾਦਨ ਅਤੇ ਬਿਮਾਰੀ ਪ੍ਰਤੀਰੋਧਕ ਸਮਰੱਥਾ ਨਾਲ ਖੇਤੀਬਾੜੀ ਖੇਤਰ...

0
  ਚੰਡੀਗੜ੍ਹ, 10 ਮਾਰਚ: ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੀ ਫਸਲ ਦਾ ਲਾਹੇਵੰਦ ਬਦਲ ਪ੍ਰਦਾਨ...