Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ ਦੀ ਸਿਆਸਤ 'ਚ ਹਲਚਲ! ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ...

ਪੰਜਾਬ ਦੀ ਸਿਆਸਤ ‘ਚ ਹਲਚਲ! ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

 

ਜਲੰਧਰ/ਚੰਡੀਗੜ੍ਹ- ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਐਲਾਨ ਮਗਰੋਂ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨਅਰ ਆਗੂਆਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਸੀਨੀਅਰ ਆਗੂ ਗੁਰਮੀਤ ਸਿੰਘ ਦਾਦੂਵਾਲ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਬਲਬੀਰ ਸਿੰਘ ਮਿਆਣੀ ਅਤੇ ਸੋਹਣ ਸਿੰਘ ਠੰਡਲ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਹੈ।

 

ਇਸੇ ਤਰ੍ਹਾਂ ਹੁਸ਼ਿਆਰਪੁਰ ਤੋਂ ਸੀਨੀਅਰ ਪਾਰਟੀ ਆਗੂ ਬਲਦੇਵ ਸਿੰਘ ਮਾਨ ਅਤੇ ਵਰਿੰਦਰ ਸਿੰਘ ਬਾਜਵਾ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਉਥੇ ਹੀ ਹਰਿੰਦਰ ਸਿੰਘ ਢੀਂਡਸਾ ਨੂੰ ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਲਈ ਹਲਕਾ ਇੰਚਾਰਜ ਅਤੇ ਹਰਮੋਹਨ ਸਿੰਘ ਸੰਧੂ ਨੂੰ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।