Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪ੍ਰਕਾਸ਼ ਪੁਰਬ ਮੌਕੇ ਸਿੱਖ ਜੱਥੇ ਨੂੰ ਪਾਕਿਸਤਾਨ ਯਾਤਰਾ ਤੋਂ ਰੋਕਣਾ ਸਰਕਾਰ ਦੀ...

ਪ੍ਰਕਾਸ਼ ਪੁਰਬ ਮੌਕੇ ਸਿੱਖ ਜੱਥੇ ਨੂੰ ਪਾਕਿਸਤਾਨ ਯਾਤਰਾ ਤੋਂ ਰੋਕਣਾ ਸਰਕਾਰ ਦੀ ਬਦਨੀਅਤ ਦਾ ਨਤੀਜਾ : ਰਘਬੀਰ ਸਿੰਘ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਨੂੰ ਭਾਰਤ ਸਰਕਾਰ ਵਲੋਂ ਇਜਾਜ਼ਤ ਨਾ ਦੇਣ ਦੀ ਕਾਰਵਾਈ ਨੂੰ ਸਿੱਖਾਂ ਪ੍ਰਤੀ ਸਰਕਾਰ ਦੀ ਬਦਨੀਅਤ ਕਰਾਰ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਅਪ੍ਰੈਲ ਮਹੀਨੇ ਪਹਿਲਗਾਓਂ ਅੱਤਵਾਦੀ ਹਮਲੇ ਅਤੇ ਭਾਰਤ-ਪਾਕਿਸਤਾਨ ਵਿਚਾਲੇ ਹੋਈ ਹਵਾਈ ਜੰਗ ਉਪਰੰਤ ਦੋਵਾਂ ਦੇਸ਼ਾਂ ਵਿਚਾਲੇ ਪੈਦਾ ਹੋਈ ਕੁੜੱਤਣ ਤੋਂ ਬਾਅਦ ਪਾਕਿਸਤਾਨ ਰਾਹੀਂ ਅਫਗਾਨਿਸਤਾਨ ਤੋਂ ਆਏ ਟਰੱਕਾਂ ਵਾਸਤੇ ਅਟਾਰੀ-ਵਾਹਗਾ ਸਰਹੱਦ ਖੋਲ੍ਹੀ ਗਈ ਸੀ। ਦੋਵਾਂ ਦੇਸ਼ਾਂ ਦੇ ਦੂਤਘਰ ਵੀ ਇਕ ਦੂਜੇ ਦੇ ਮੁਲਕਾਂ ਵਿਚ ਖੁੱਲ੍ਹੇ ਹਨ। ਇਸ ਤੋਂ ਬਾਅਦ ਭਾਰਤ ਨੇ ਕੌਮਾਂਤਰੀ ਕ੍ਰਿਕਟ ਮੈਚਾਂ ਵਿਚ ਵੀ ਪਾਕਿਸਤਾਨ ਦੇ ਨਾਲ ਖੇਡਣ ਦਾ ਫੈਸਲਾ ਕੀਤਾ ਸੀ। ਜਿਸ ਤਹਿਤ ਏਸ਼ੀਆ ਕੱਪ-2025 ਤਹਿਤ 14 ਸਤੰਬਰ ਨੂੰ ਦੁਬਈ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਟੂਰਨਾਮੈਂਟ ਹੋਇਆ ਹੈ।