ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕੀਤਾ ਤਾਂ ਜੋ ਇੱਥੇ ਦੀਆਂ ਸਹੂਲਤਾਂ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਦੀ ਸਮੀਖਿਆ ਕੀਤੀ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਹਾਲੀਆ ਚੋਰੀ ਦੀਆਂ ਘਟਨਾਵਾਂ, ਵਿਸ਼ੇਸ਼ ਕਰਕੇ ਪਾਣੀ ਵਾਲੀਆਂ ਟੈਂਕੀਆਂ ਦੇ ਢੱਕਣ ਚੋਰੀ ਹੋਣ ਦੇ ਮਾਮਲੇ ਦੀ ਗੰਭੀਰ ਨੋਟਿਸ ਲੈਂਦੇ ਹੋਏ ਤੁਰੰਤ ਪੁਲਸ ਅਧਿਕਾਰੀਆਂ ਨੂੰ ਕਸੂਰਵਾਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਨੇ ਕਿਹਾ ਕਿ ਜਨਤਕ ਸਿਹਤ ਸੰਸਥਾਵਾਂ ‘ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।