ਫਿਰੋਜ਼ਪੁਰ : ਵਧੀਕ ਜ਼ਿਲਾ ਮੈਜਿਸਟ੍ਰੇਟ ਫਿਰੋਜ਼ਪੁਰ ਦਮਨਜੀਤ ਸਿੰਘ ਮਾਨ, ਪੀ. ਸੀ. ਐੱਸ. ਵੱਲੋਂ ਦੱਸਿਆ ਕਿ ਪੰਜਾਬ ਪ੍ਰੀਵੈਨਸ਼ਨ ਆਫ ਹੁਮੈਨ ਸਮਗਲਿੰਗ ਐਕਟ 2012 ਤਹਿਤ ਪੰਜਾਬ ਪ੍ਰੀਵੈਨਸ਼ਨ ਆਫ ਹੁਮੈਨ ਸਮੱਗਲਿੰਗ ਰੂਲਜ਼, 2013 ਰਾਹੀਂ ਕੰਸਲਟੈਂਸੀ/ਕੋਚਿੰਗ ਆਫ ਆਈਲੈਟਸ/ਟਰੈਵਲ ਏਜੰਸੀ/ ਟਿਕਟਿੰਗ ਏਜੰਟ/ਜਨਰਲ ਸੇਲਜ਼ ਏਜੰਟਸ ਆਦਿ ਦਾ ਕੰਮ ਕਰਨ ਵਾਲੀਆਂ 5 ਫਰਮਾਂ ਦੇ ਲਾਇਸੰਸ ਮਿਆਦ ਖਤਮ ਹੋਣ ਉਪਰੰਤ ਸਸਪੈਂਡ ਕੀਤੇ ਹਨ ਜਦਕਿ ਹੋਰ 11 ਫਰਮਾਂ ਦੇ ਲਾਇਸੰਸ ਰੱਦ ਕੀਤੇ ਗਏ ਹਨ। ਵਧੀਕ ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਜਿਨ੍ਹਾਂ ਫਰਮਾਂ ਦੇ ਲਾਈਸੈਂਸ ਸਸਪੈਂਡ ਕੀਤੇ ਗਏ ਹਨ ਉਨ੍ਹਾਂ ’ਚ ਸਚਵੇਅ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟ, ਪਾਵਰ ਲਰਨ ਗਲੋਬਲ ਇਮੀਗ੍ਰੇਸ਼ਨ, ਆਰ. ਬੀ. ਆਇਲਟਸ ਐਂਡ ਇਮੀਗ੍ਰੇਸ਼ਨ ਕੰਸਲਟੈਂਟ, ਐੱਸ.ਆਈ. ਸੀ. ਟੀ. ਅੰਡਰ ਬੀ. ਡੀ. ਐੱਸ. ਮੈਮੋਰੀਅਲ ਸੋਸਾਇਟੀ, ਏ. ਪੀ. ਟੀ. ਆਇਲਟਸ ਇੰਟੀਚਿਊਟ ਸ਼ਾਮਲ ਹਨ।
ਉਕਤ ਲਾਇਸੰਸ ਧਾਰਕਾਂ ਨੂੰ ਲਾਇਸੰਸ ਦੀ ਮਿਆਦ ਖਤਮ ਹੋਣ ਤੋਂ 2 ਮਹੀਨੇ ਪਹਿਲਾਂ-ਪਹਿਲਾਂ ਲਾਇਸੰਸ ਨਵੀਨ ਕਰਵਾਉਣ ਦੀ ਪ੍ਰਤੀਬੇਨਤੀ ਜ਼ਿਲਾ ਮੈਜਿਸਟਰੇਟ ਦੇ ਦਫਤਰ ਵਿਖੇ ਜਮ੍ਹਾ ਕਰਵਾਉਣ ਲਈ ਲਿਖਿਆ ਗਿਆ ਸੀ ਪਰ ਉਕਤ ਫਰਮਾਂ ਪਾਸੋਂ ਲਾਇਸੰਸ ਦੀ ਮਿਆਦ ਖਤਮ ਹੋਣ ਦੇ ਬਾਵਜੂਦ ਵੀ ਲਾਇਸੰਸ ਨਵੀਨ ਕਰਵਾਉਣ ਲਈ ਇਸ ਦਫਤਰ ’ਚ ਨਾ ਤਾਂ ਕੋਈ ਪ੍ਰਤੀਬੇਨਤੀ ਦਿੱਤੀ ਗਈ ਹੈ ਨਾ ਹੀ ਲਾਇਸੰਸ ਸਰੰਡਰ ਕੀਤਾ ਗਿਆ ਹੈ।