Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ 'ਚ DGP ਗੌਰਵ ਯਾਦਵ ਦੀ ਸਖ਼ਤੀ! ਵਧਾਈ ਸੁਰੱਖਿਆ,  494 ਹੌਟਸਪੌਟਾਂ 'ਤੇ...

ਪੰਜਾਬ ‘ਚ DGP ਗੌਰਵ ਯਾਦਵ ਦੀ ਸਖ਼ਤੀ! ਵਧਾਈ ਸੁਰੱਖਿਆ,  494 ਹੌਟਸਪੌਟਾਂ ‘ਤੇ ਲਾਏ ਗਏ ਨਾਕੇ

 

 

ਚੰਡੀਗੜ੍ਹ/ਜਲੰਧਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਸ ਨੇ ਸ਼ਨੀਵਾਰ ਨੂੰ ਸੂਬੇ ਭਰ ’ਚ ਪਛਾਣੇ ਗਏ ਡਰੱਗ ਹੌਟਸਪੌਟਾਂ ’ਤੇ ‘ਕਾਸੋ’ ਮੁਹਿੰਮ ਚਲਾਈ। ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ਵਿਚ ਇਕੋ ਸਮੇਂ ਇਹ ‘ਕਾਸੋ’ ਮੁਹਿੰਮ ਚਲਾਈ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾਮੁਕਤ ਸੂਬਾ ਬਣਾਉਣ ਲਈ ਕਿਹਾ ਹੈ।

 

ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋਕਿ ਇਸ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਪੁਲਸ ਟੀਮਾਂ ਨੇ ਸੂਬੇ ਭਰ ਵਿੱਚ 494 ਡਰੱਗ ਹੌਟਸਪੌਟਾਂ ’ਤੇ ਛਾਪੇਮਾਰੀ ਕੀਤੀ, ਜਿਸ ਤਹਿਤ 153 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 132 ਐੱਫ਼. ਆਈ. ਆਰਜ਼. ਦਰਜ ਹੋਈਆਂ। ਉਨ੍ਹਾਂ ਕਿਹਾ ਕਿ 162 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 5000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 700 ਤੋਂ ਵੱਧ ਪੁਲਸ ਟੀਮਾਂ ਨੇ ਇਸ ਕਾਰਵਾਈ ਨੂੰ ਸਫ਼ਲਤਾਪੂਰਵਕ ਅੰਜਾਮ ਦਿੱਤਾ ਹੈ।