ਅੰਮ੍ਰਿਤਸਰ : ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀਸੀਏ ਭਾਗ ਤੀਜਾ ਦੇ ਨਤੀਜੇ ਵਿੱਚ ਇਸ ਸੰਸਥਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ 83% ਅੰਕ ਹਾਸਲ ਕਰਕੇ ਜ਼ਿਲ੍ਹੇ ਵਿੱਚੋਂ ਚੌਥਾ ਸਥਾਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅੱਠਵਾਂ ਸਥਾਨ ਹਾਸਲ ਕਰਕੇ ਆਪਣੇ ਮਾਤਾ-ਪਿਤਾ, ਕਾਲਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਾਮ ਰੌਸ਼ਨ ਕੀਤਾ ਹੈ। ਇਸੇ ਕਲਾਸ ਦੇ ਦਮਨਦੀਪ ਸਿੰਘ ਨੇ 78% ਅਤੇ ਪੁਨੀਤ ਕੌਰ ਨੇ 77.5% ਅੰਕ ਹਾਸਲ ਕਰਕੇ ਕਰਮਵਾਰ ਕਲਾਸ ਵਿੱਚ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ।