ਜਲੰਧਰ : ਸੁੱਚਾ ਸਿੰਘ ਲੰਗਾਹ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਕਰ ਲਈ ਹੈ। ਇਸ ਨਾਲ ਅਕਾਲੀ ਦਲ ਨੂੰ ਵੱਡਾ ਬਲ ਮਿਲੇਗਾ। ਸੁੱਚਾ ਸਿੰਘ ਲੰਗਾਹ ਨੂੰ ਬਲਵਿੰਦਰ ਸਿੰਘ ਭੂੰਦੜ ਨੇ ਅਕਾਲੀ ਦਲ ਵਿਚ ਸ਼ਾਮਲ ਕੀਤਾ ਹੈ। ਦੱਸ ਦਈਏ ਕਿ ਸੁੱਚਾ ਸਿੰਘ ਲੰਗਾਬ ਕਥਿਤ ਵੀਡੀਓ ਤੋਂ ਬਾਅਦ ਵਿਵਾਦਾਂ ਵਿਚ ਆਏ ਸਨ।
ਇਸ ਦੇ ਨਾਲ ਹੀ ਦੱਸ ਦਈਏ ਕਿ ਸੁੱਚਾ ਸਿੰਘ ਲੰਗਾਹ ਨੇ ਲੋਕ ਸਭਾ ਚੋਣਾਂ ਦੇ ਦੌਰਾਨ ਅਕਾਲੀ ਦਲ ਵਿਚੋਂ ਬਾਗੀ ਹੋ ਗਏ ਸਨ। ਇਥੋਂ ਤਕ ਕਿ ਉਨ੍ਹਾਂ ਨੇ ਅਕਾਲੀ ਦਲ ਉੱਤੇ ਚੋਣਾਂ ਦੌਰਾਨ ਖੁਦ ਨੂੰ ਅਣਦੇਖਿਆਂ ਕਰਨ ਦੇ ਇਲਜ਼ਾਮ ਲਾਉਂਦਿਆਂ ਇਥੋਂ ਤਕ ਕਹਿ ਦਿੱਤਾ ਸੀ ਕਿ ਕਾਂਗਰਸ ਨੇ ਉਨ੍ਹਾਂ ਦਾ ਬਹੁਤ ਘੱਟ ਨੁਕਸਾਨ ਕੀਤਾ ਹੈ ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਦਾ ਵੱਡਾ ਨੁਕਸਾਨ ਕੀਤਾ ਹੈ। ਕੁਝ ਸਥਾਨਕ ਅਕਾਲੀ ਆਗੂ ਹਾਈਕਮਾਂਡ ਨੂੰ ਗੁੰਮਰਾਹ ਕਰ ਰਹੇ ਹਨ, ਜਿਸ ਨਾਲ ਅਕਾਲੀ ਦਲ ਨੂੰ ਭਾਰੀ ਨੁਕਸਾਨ ਹੋਵੇਗਾ। ਹੁਣ ਇਕ ਵਾਰ ਫਿਰ ਲੰਗਾਹੀ ਦੀ ਵਾਪਸੀ ਨੇ ਸਿਆਸੀ ਗਲਿਆਰਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ।