ਜਲੰਧਰ – ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਸ਼ੁੱਕਰਵਾਰ ਨੂੰ ਅਚਾਨਕ ਜਲੰਧਰ ਪਹੁੰਚੇ। ਉਨ੍ਹਾਂ ਵੱਲੋਂ ਸ਼ਹਿਰ ਵਿਚ ਦੌਰਾ ਕਰਨ ਦੀ ਜਾਣਕਾਰੀ ਕਮਿਸ਼ਨਰੇਟ ਪੁਲਸ ਨੂੰ ਕੁਝ ਸਮਾਂ ਪਹਿਲਾਂ ਹੀ ਮਿਲੀ ਸੀ। ਡੀ.ਜੀ.ਪੀ. ਸਿੱਧਾ ਥਾਣਾ ਰਾਮਾਮੰਡੀ ਪਹੁੰਚੇ। ਉਨ੍ਹਾਂ ਵੇਖ ਕੇ ਪੁਲਸ ਮੁਲਾਜ਼ਮਾਂ ਦੇ ਹੱਥ-ਪੈਰ ਫੁੱਲ ਗਏ। ਉਨ੍ਹਾਂ ਨਾਲ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਵੀ ਮੌਜੂਦ ਸਨ।
ਇਸ ਦੌਰਾਨ ਡੀ. ਜੀ. ਪੀ. ਨੇ ਥਾਣੇ ਵਿਚ ਮੌਜੂਦ ਪੁਲਸ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਕੋਲੋਂ ਥਾਣੇ ਦੇ ਅੰਦਰ ਚੱਲ ਰਹੇ ਕੇਸਾਂ ਦੀ ਜਾਣਕਾਰੀ ਹਾਸਲ ਕੀਤੀ। ਇਸ ਦੇ ਨਾਲ ਹੀ ਡੀ. ਜੀ. ਪੀ. ਨੇ ਥਾਣੇ ਵਿਚ ਮੌਜੂਦ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸੇ ਤਰ੍ਹਾਂ ਦੀ ਕੋਈ ਕੋਤਾਹੀ ਕਾਰਵਾਈ ਵਿਚ ਨਹੀਂ ਵਰਤੀ ਜਾਣੀ ਚਾਹੀਦੀ।