ਚੋਣ ਪ੍ਰਚਾਰ ਦੇ ਚੱਲਦੇ ਲਹਿਰਾਗਾਗਾ ਅਤੇ ਦਿੜ੍ਹਬਾ ਵਿੱਚ ਰੋਡ ਸ਼ੋਅ ਦੌਰਾਨ ਸੀਐੱਮ ਮਾਨ ਨੇ ਪਾਰਟੀ ਉਮੀਦਵਾਰ ਮੀਤ ਹੇਅਰ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ। ਸੀਐੱਮ ਮਾਨ ਨੇ ਪਾਰਟੀ ਉਮੀਦਵਾਰ ਦੀ ਸ਼ਲਾਘਾ ਕਰਦੇ ਹੋਏ ਮੀਤ ਹੇਅਰ ਨੂੰ ਇਮਾਨਦਾਰ ਅਤੇ ਤਜਰਬੇਕਾਰ ਦੱਸ ਕੇ ਲੋਕਾਂ ਨੂੰ ਹੱਕ ’ਚ ਨਿਤਰਣ ਦੀ ਅਪੀਲ ਕੀਤੀ।
ਇਸ ਦੇ ਨਾਲ ਹੀ ਸੀਐੱਮ ਮਾਨ ਨੇ ਵਿਰੋਧੀ ਧਿਰ ਅਕਾਲੀ ਦਲ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ‘ਤੇ ਚੁਟਕੀ ਲਈ ਅਤੇ ਆਪਣੀ ਮਸ਼ਹੂਰ ਕਿੱਕਲੀ-2 ਵੀ ਸੁਣਾਈ। ਇਸ ਤੋਂ ਇਲਾਵਾ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਰੋਡ ਸ਼ੋਅ ਕਰਦੇ ਹੋਏ ਬੰਦ ਦੁਕਾਨਾਂ ਵੱਲ ਨੂੰ ਵੀ ਹੱਥ ਹਿਲਾ ਰਹੇ ਹਨ, ਕਿਉਂਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੀ ਆਪਣੀ ਰਾਜਨੀਤਿਕ ਦੁਕਾਨ ਬੰਦ ਕਰ ਦਿੱਤੀ ਹੈ।
ਮਾਨ ਨੇ ਕਿਹਾ ਕਿ ਉਹ ਲਹਿਰਾਗਾਗਾ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ। ਇੱਥੇ ਸਾਰੇ ਕਸਬਿਆਂ ਅਤੇ ਸ਼ਹਿਰਾਂ ਨੂੰ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਪਿਛਲੀਆਂ ਸਰਕਾਰਾਂ ਨੇ ਭ੍ਰਿਸ਼ਟਚਾਰ ਕੀਤਾ ਅਤੇ ਸੀਵਰੇਜ਼ ਦੇ ਨਿਰਮਾਣ ਲਈ ਸਸਤਾ ਮਾਲ ਵਰਤਿਆ। ਮਾਨ ਨੇ ਦਾਅਵਾ ਕੀਤਾ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ’ਤੇ ਕੰਮ ਕੀਤਾ ਜਾ ਰਿਹਾ ਹੈ।