Saturday, April 12, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਸੁਖਬੀਰ ਸਿੰਘ ਬਾਦਲ ਮੁੜ ਬਣੇ ਅਕਾਲੀ ਦਲ ਦੇ ਪ੍ਰਧਾਨ

ਸੁਖਬੀਰ ਸਿੰਘ ਬਾਦਲ ਮੁੜ ਬਣੇ ਅਕਾਲੀ ਦਲ ਦੇ ਪ੍ਰਧਾਨ

 

 

ਅੰਮ੍ਰਿਤਸਰ : ਸੁਖਬੀਰ ਸਿੰਘ ਬਾਦਲ ਮੁੜ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਸੱਦਿਆ ਗਿਆ ਸੀ, ਜਿਸ 117 ਹਲਕਿਆਂ ਵਿਚੋਂ ਆਏ 567 ਡੈਲੀਗੇਟਸ ਵੱਲੋਂ ਸਰਬ ਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦੇ ਨਾਂ ਦਾ ਪ੍ਰਸਤਾਅ ਰੱਖਿਆ, ਜਿਸ ਮਗਰੋਂ ਪਰਮਜੀਤ ਸਰਨਾ ਨੇ ਪ੍ਰਸਤਾਅ ਦਾ ਸਮਰਥਨ ਕੀਤਾ ਅਤੇ ਸਾਰਿਆਂ ਨੇ ਹੱਥ ਖੜੇ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਪ੍ਰਧਾਨ ਚੁਣ ਲਿਆ।

ਅਕਾਲੀ ਦਲ ਦੇ ਪ੍ਰਧਾਨ ਬਣਨ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੱਤਾ।  ਸੁਖਬੀਰ ਸਿੰਘ ਬਾਦਲ ਨੇ ਡੈਲੀਗੇਟਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਹੈ ਸਗੋਂ ਅਕਾਲੀ ਦਲ ਹੀ ਪੰਜਾਬ ਦਾ ਅਸਲੀ ਵਾਰਿਸ ਹੈ। ਕਾਂਗਰਸ ਤੋਂ ਬਾਅਦ ਅਕਾਲੀ ਦਲ ਹੀ ਸਭ ਤੋਂ ਪੁਰਾਣੀ ਪਾਰਟੀ ਹੈ। ਸ਼੍ਰੋਮਣੀ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ, ਦੇਸ਼ ਲਈ ਸ਼ਹਾਦਤਾਂ ਦੇਣ ਵਾਲੀ ਪਾਰਟੀ ਹੈ। ਸ਼੍ਰੋਮਣੀ ਅਕਾਲੀ ਦਲ ਕੌਮ ਪੰਜਾਬ ਦੀ ਆਪਣੀ ਹੀ ਜਥੇਬੰਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਕਾਰਨ ਹੀ ਦੇਸ਼ ਵਿਚ ਲੱਗੀ ਐਮਰਜੈਂਸੀ ਨੂੰ ਹਟਾਇਆ ਗਿਆ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਬਾਕੀ ਪਾਰਟੀਆਂ ਸਿਰਫ਼ ਰਾਜ ਕਰਨ ਲਈ ਹੀ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਬੱਤ ਦੇ ਭਲੇ ਵਿਚ ਵਿਸ਼ਵਾਸ ਰੱਖਦਾ ਹੈ। ਉਨ੍ਹਾਂ ਕਿਹਾ ਕਿ ਬਾਕੀ ਗੁਰਦੁਆਰਾ ਸਾਹਿਬ ‘ਤੇ ਸਰਕਾਰ ਕਬਜ਼ਾ ਕਰਨਾ ਚਾਹੁੰਦੀ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਡੈਲੀਗੇਟਸ ਦਾ ਦਿਲੋਂ ਧੰਨਵਾਦ ਕੀਤਾ ਗਿਆ।