Wednesday, December 25, 2024

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਕੰਗਨਾ ਰਣੌਤ ਦੇ ਥੱਪੜ ਮਾਰਨ ਦੀ ਘਟਨਾ ਨੂੰ ਲੈ ਕੇ ਸੁਨੀਲ ਜਾਖੜ...

ਕੰਗਨਾ ਰਣੌਤ ਦੇ ਥੱਪੜ ਮਾਰਨ ਦੀ ਘਟਨਾ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ

ਬੀਤੇ ਦਿਨ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਤਾਇਨਾਤ ਇਕ ਮਹਿਲਾ ਸੀ.ਆਈ.ਐੱਸ.ਐੱਫ. ਮੁਲਾਜ਼ਮ ਕੁਲਵਿੰਦਰ ਕੌਰ ਨੇ ਕੰਗਨਾ ਰਣੌਤ ਦੇ ਥੱਪੜ ਮਾਰ ਦਿੱਤਾ ਸੀ, ਜਿਸ ਤੋਂ ਬਾਅਦ ਦੇਸ਼ ਭਰ ਦੀ ਸਿਆਸਤ ਗਰਮਾ ਗਈ ਹੈ। ਇਸ ਘਟਨਾ ਬਾਰੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਹੈ, ਜਿਸ ‘ਚ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ‘ਤੇ ਵਾਪਰੀ ਘਟਨਾ ਬਹੁਤ ਹੀ ਮੰਦਭਾਗੀ ਹੈ। ਉਨ੍ਹਾਂ ਕਿਹਾ ਕੰਗਨਾ ਵੱਲੋਂ ਇਹ ਬਿਆਨ ਅੱਜ ਤੋਂ ਕਰੀਬ ਢਾਈ ਸਾਲ ਪਹਿਲਾਂ ਦਿੱਤਾ ਗਿਆ ਸੀ, ਉਸ ਬਿਆਨ ‘ਤੇ ਇੰਨੀ ਦੇਰ ਬਾਅਦ ਅਸਹਿਮਤੀ ਜ਼ਾਹਰ ਕਰਨ ਲਈ ਕਿਸੇ ਵੀ ਤਰ੍ਹਾਂ ਦੀ ਹਿੰਸਾ ਨਾ ਬਰਦਾਸ਼ਤ ਕਰਨ ਯੋਗ ਹੈ ਅਤੇ ਇਸ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਵੀ ਜ਼ਿਆਦਾ ਚਿੰਤਾ ਵਾਲੀ ਗੱਲ ਇਹ ਹੈ ਕਿ ਸੁਰੱਖਿਆ ਦੀ ਵਰਦੀ ਪਹਿਨੀ ਮੁਲਾਜ਼ਮ ਨੇ ਅਜਿਹੀ ਗ਼ੈਰ-ਕਾਨੂੰਨੀ ਹਿੰਸਕ ਕਾਰਵਾਈ ਕੀਤੀ। ਇਹ ਬਿਆਨ ਕੰਗਨਾ ਰਣੌਤ ਨੇ ਤਿੰਨ ਸਾਲ ਪਹਿਲਾਂ ਕਿਸਾਨਾਂ ਦੇ ਧਰਨੇ ਦੌਰਾਨ ਦਿੱਤਾ ਸੀ। ਉਸ ਦਾ ਬਿਆਨ ਅਸੰਵੇਦਨਸ਼ੀਲ ਸੀ ਪਰ ਸੁਰੱਖਿਆ ਮੁਲਾਜ਼ਮ ਵੱਲੋਂ ਸੰਸਦ ਮੈਂਬਰ ਨੂੰ ਥੱਪੜ ਮਾਰਨ ਵਰਗੀ ਕਾਰਵਾਈ ਗ਼ਲਤ ਮਿਸਾਲ ਕਾਇਮ ਕਰਦੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ‘ਤੇ ਵਾਪਰੀ ਘਟਨਾ ਨਾਲ ਪੰਜਾਬ ਤੇ ਇਸ ਦੇ ਲੋਕਾਂ ਦੀ ਬਦਨਾਮੀ ਹੋਈ ਹੈ।