Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਤੋਂ ਹੈਰਾਨੀਜਨਕ ਮਾਮਲਾ, ਪੈਸਕੋ ਫੋਰਸ ਦੇ ਕਰਮਚਾਰੀ 'ਤੇ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਤੋਂ ਹੈਰਾਨੀਜਨਕ ਮਾਮਲਾ, ਪੈਸਕੋ ਫੋਰਸ ਦੇ ਕਰਮਚਾਰੀ ‘ਤੇ ਵੱਡੀ ਕਾਰਵਾਈ

 

ਅੰਮ੍ਰਿਤਸਰ -ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਕੈਦੀਆਂ ਅਤੇ ਹਵਾਲਾਤੀਆਂ ਦੀ ਸੁਰੱਖਿਆ ਲਈ ਪੈਸਕੋ ਫੋਰਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਕੁਝ ਸਮੇਂ ਤੋਂ ਇਹ ਕਰਮਚਾਰੀ ਕੈਦੀਆਂ ਅਤੇ ਹਵਾਲਾਤੀਆਂ ਲਈ ਸਮੱਗਲਿੰਗ ਕਰ ਰਹੇ ਹਨ। ਇਸੇ ਤਰ੍ਹਾਂ ਦੀ ਇਕ ਘਟਨਾ ਉਦੋਂ ਵਾਪਰੀ ਜਦੋਂ ਜੇਲ੍ਹ ’ਚ ਪੈਸਕੋ ਫੋਰਸ ਦੇ ਕਰਮਚਾਰੀ ਨਵਜੋਤ ਸਿੰਘ ਦੀ ਤਲਾਸ਼ੀ ਲੈਣ ’ਤੇ 33.50 ਗ੍ਰਾਮ ਤੰਬਾਕੂ ਬਰਾਮਦ ਹੋਇਆ।

ਪੁੱਛਗਿੱਛ ਦੌਰਾਨ ਨਵਜੋਤ ਸਿੰਘ ਨੇ ਮੰਨਿਆ ਕਿ ਉਸ ਨੇ ਬੈਰਕ ਨੰਬਰ 7/3 ਵਿਚ ਬੰਦ ਕਰਨਦੀਪ ਸਿੰਘ ਨੂੰ ਤੰਬਾਕੂ ਪਹੁੰਚਾਉਣਾ ਸੀ ਅਤੇ ਬਦਲੇ ’ਚ 10 ਹਜ਼ਾਰ ਰੁਪਏ ਮਿਲਣੇ ਸਨ। ਵਧੀਕ ਜੇਲ ਸੁਪਰਡੈਂਟ ਕਰਮਜੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।