ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਗਿਣਤੀ ਚੱਲ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਇਸ ਵਾਰ ਦੀਆਂ ਚੋਣਾਂ ਚ ਫਸਵਾਂ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਇਸ ਵਿਚਾਲੇ ਸ਼੍ਰੀ ਆਨੰਦਪੁਰ ਸਾਹਿਬ ਸੀਟ ‘ਤੇ ਮਾਲਵਿੰਦਰ ਕੰਗ ਵੱਡੀ ਲੀਡ ਨਾਲ ਜਿੱਤੇ ਹਨ। ਆਪ ਸਮਰਥੱਕਾਂ ਦਾ ਉਨ੍ਹਾਂ ਦੇ ਘਰ ਪੁੱਜਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਨੇ 8,288 ਵੋਟਾਂ ਦੀ ਬੜ੍ਹਤ ਬਣਾਈ ਹੈ। ‘ਆਪ’ ਦੇ ਮਾਲਵਿੰਦਰ ਕੰਗ ਨੂੰ 2,04,910, ਕਾਂਗਰਸ ਦੇ ਵਿਜੈਇੰਦਰ ਸਿੰਗਲਾ ਨੂੰ 1,96,622, ਭਾਜਪਾ ਦੇ ਡਾ. ਸੁਭਾਸ਼ ਸ਼ਰਮਾ ਨੂੰ 1,27,211, ਅਕਾਲੀ ਦਲ ਦੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ 78,795 ਅਤੇ ਬਸਪਾ ਦੇ ਜਸਵੀਰ ਸਿੰਘ ਗੜ੍ਹੀ ਨੂੰ 66,788 ਵੋਟਾਂ ਮਿਲੀਆਂ ਹਨ।