Become a member

Get the best offers and updates relating to Liberty Case News.

― Advertisement ―

spot_img
spot_img
HomeBig Newsਤਮਿਲਨਾਡੂ ਸਰਕਾਰ ਵੱਲੋਂ ਕਿਸਾਨਾਂ ਲਈ ਵੱਡਾ ਤੋਹਫ਼ਾ, 50 ਹਜ਼ਾਰ ਤੱਕ ਦੇ ਫਸਲੀ...

ਤਮਿਲਨਾਡੂ ਸਰਕਾਰ ਵੱਲੋਂ ਕਿਸਾਨਾਂ ਲਈ ਵੱਡਾ ਤੋਹਫ਼ਾ, 50 ਹਜ਼ਾਰ ਤੱਕ ਦੇ ਫਸਲੀ ਕਰਜ਼ੇ ਮਾਫ਼

ਤਮਿਲਨਾਡੂ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕੋਆਪਰੇਟਿਵ ਬੈਂਕਾਂ ਤੋਂ ਲਏ ਫਸਲੀ ਕਰਜ਼ਿਆਂ ‘ਤੇ ਰਾਹਤ ਯੋਜਨਾ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਵਿਜੈ ਨੇ ਘੋਸ਼ਣਾ ਕੀਤੀ ਕਿ ਛੋਟੇ ਕਿਸਾਨਾਂ ਦੇ 50 ਹਜ਼ਾਰ ਰੁਪਏ ਤੱਕ ਦੇ ਫਸਲੀ ਕਰਜ਼ੇ ਮਾਫ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਵੱਡੇ ਕਿਸਾਨਾਂ ਨੂੰ ਵੀ ਕਰਜ਼ੇ ‘ਤੇ ਰਾਹਤ ਦਿੱਤੀ ਜਾਵੇਗੀ।

ਸਰਕਾਰ ਮੁਤਾਬਕ ਇਸ ਯੋਜਨਾ ਨਾਲ ਕਰੀਬ 14.22 ਲੱਖ ਕਿਸਾਨਾਂ ਨੂੰ ਲਾਭ ਮਿਲੇਗਾ। ਇਸ ਫੈਸਲੇ ਨਾਲ ਰਾਜ ਸਰਕਾਰ ‘ਤੇ ਲਗਭਗ 2,044 ਕਰੋੜ ਰੁਪਏ ਤੋਂ ਵੱਧ ਦਾ ਵਾਧੂ ਵਿੱਤੀ ਬੋਝ ਪਵੇਗਾ।

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਸਮੀਖਿਆ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਯੋਜਨਾ ਅਧੀਨ ਵੱਖ-ਵੱਖ ਸ਼੍ਰੇਣੀਆਂ ਦੇ ਕਰਜ਼ਿਆਂ ‘ਤੇ ਵੱਖ-ਵੱਖ ਰਾਹਤ ਦਿੱਤੀ ਜਾਵੇਗੀ।

ਸਰਕਾਰ ਨੇ ਦੱਸਿਆ ਕਿ 60 ਹਜ਼ਾਰ ਰੁਪਏ ਤੱਕ ਦੇ ਕਰਜ਼ੇ ‘ਤੇ 40 ਹਜ਼ਾਰ ਰੁਪਏ ਦੀ ਰਾਹਤ ਮਿਲੇਗੀ। 70 ਹਜ਼ਾਰ ਰੁਪਏ ਤੱਕ ਦੇ ਕਰਜ਼ੇ ‘ਤੇ 30 ਹਜ਼ਾਰ ਰੁਪਏ, 80 ਹਜ਼ਾਰ ਰੁਪਏ ਤੱਕ ਦੇ ਕਰਜ਼ੇ ‘ਤੇ 20 ਹਜ਼ਾਰ ਰੁਪਏ ਅਤੇ 1 ਲੱਖ ਰੁਪਏ ਤੱਕ ਦੇ ਕਰਜ਼ੇ ‘ਤੇ 10 ਹਜ਼ਾਰ ਰੁਪਏ ਦੀ ਛੂਟ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ 1 ਲੱਖ ਰੁਪਏ ਤੋਂ ਵੱਧ ਦੇ ਫਸਲੀ ਕਰਜ਼ੇ ਵਾਲੇ ਕਿਸਾਨਾਂ ਨੂੰ ਵੀ 5,000 ਰੁਪਏ ਤੱਕ ਦੀ ਰਾਹਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਕਿਸਾਨਾਂ ਨੂੰ ਆਰਥਿਕ ਮਜ਼ਬੂਤੀ ਮਿਲੇਗੀ ਅਤੇ ਖੇਤੀਬਾੜੀ ਖੇਤਰ ਨੂੰ ਰਾਹਤ ਮਿਲੇਗੀ।