Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਮਨਰੇਗਾ ਨਾਲ ਛੇੜਛਾੜ ਗਰੀਬਾਂ ਦੇ ਰੋਜ਼ਗਾਰ ’ਤੇ ਸਿੱਧਾ ਹਮਲਾ: MLA ਪੰਡੋਰੀ

ਮਨਰੇਗਾ ਨਾਲ ਛੇੜਛਾੜ ਗਰੀਬਾਂ ਦੇ ਰੋਜ਼ਗਾਰ ’ਤੇ ਸਿੱਧਾ ਹਮਲਾ: MLA ਪੰਡੋਰੀ

ਮਹਿਲ ਕਲਾਂ : ਮਨਰੇਗਾ ਕਾਨੂੰਨ ਵਿਚ ਕੇਂਦਰ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਤਬਦੀਲੀਆਂ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿਚ ਬੁਲਾਏ ਗਏ ਵਿਸ਼ੇਸ਼ ਸੈਸ਼ਨ ਦੌਰਾਨ ਮਨਰੇਗਾ ਵਰਕਰਾਂ ਦੇ ਹੱਕਾਂ ਦੀ ਜ਼ੋਰਦਾਰ ਵਕਾਲਤ ਕਰਦਿਆਂ ਵਿਧਾਨ ਸਭਾ ਦੀ ਵਿਸ਼ੇਸ਼ ਸਤਿਕਾਰ ਕਮੇਟੀ ਦੇ ਚੇਅਰਮੈਨ ਅਤੇ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਵਿਧਾਇਕ ਪੰਡੋਰੀ ਨੇ ਕਿਹਾ ਕਿ ਮਨਰੇਗਾ ਸਿਰਫ਼ ਇੱਕ ਯੋਜਨਾ ਨਹੀਂ, ਸਗੋਂ ਪਿੰਡਾਂ ਦੇ ਗਰੀਬ ਮਜ਼ਦੂਰਾਂ ਲਈ ਜੀਵਨ-ਰੇਖਾ ਹੈ, ਜਿਸ ਰਾਹੀਂ ਕਰੋੜਾਂ ਪਰਿਵਾਰਾਂ ਨੂੰ ਰੋਜ਼ਗਾਰ, ਇਜ਼ਤ ਅਤੇ ਦੋ ਵਕ਼ਤ ਦੀ ਰੋਟੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਕਾਮੇ ਪਿੰਡਾਂ ਦੇ ਵਿਕਾਸ, ਪਿੰਡਾਂ ਦੇ ਢਾਂਚੇ ਅਤੇ ਪਿੰਡਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।