ਤਾਰਨਤਾਰਨ – ਜ਼ਿਲਾ ਪ੍ਰੀਸ਼ਦ ਤਰਨਤਾਰਨ ਅਤੇ ਜ਼ਿਲੇ ਦੀਆਂ 9 ਵੱਖ-ਵੱਖ ਪੰਚਾਇਤ ਸੰਮਤੀਆਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲਾ ਪ੍ਰੀਸ਼ਦ ਦੇ 18 ਜ਼ੋਨਾਂ ਉੱਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ ਜਦਕਿ 1 ਸੀਟ ’ਤੇ ਅਕਾਲੀ ਦਲ ਦੇ ਉਮੀਦਵਾਰ ਨੇ ਜਿੱਤ ਹਾਸਲ ਕੀਤੀ ਹੈ। ਚੋਣ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਜ਼ਿਲਾ ਪ੍ਰੀਸ਼ਦ ਦੇ 12 ਜ਼ੋਨਾਂ ’ਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ ਜਦਕਿ ਜਿਨ੍ਹਾਂ 7 ਜ਼ੋਨਾਂ ’ਚ ਚੋਣ ਹੋਈ ਸੀ, ਉਨ੍ਹਾਂ ’ਚੋਂ ਜ਼ੋਨਾਂ ’ਚ ਆਮ ਆਦਮੀ ਪਾਰਟੀ ਦੇ 6 ਉਮੀਦਵਾਰ ਅਤੇ 1 ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜੇਤੂ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰੀਸ਼ਦ ਦੇ ਕੁੱਲ 20 ਜ਼ੋਨਾਂ ’ਚੋਂ 18 ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤੇ ਹਨ ਜਦਕਿ ਇਕ ਜ਼ੋਨ ਉੱਪਰ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜੇਤੂ ਰਹੀ ਹੈ। ਇਸ ਤੋਂ ਇਲਾਵਾ ਇਕ ਜ਼ੋਨ ਖਡੂਰ ਸਾਹਿਬ ਵਿਖੇ ਚੋਣ ਨਹੀਂ ਹੋ ਸਕੀ ਹੈ।

