ਬਿਹਾਰ- ਤੇਜ ਪ੍ਰਤਾਪ ਯਾਦਵ ਨੂੰ ਲੈ ਕੇ ਚੱਲ ਰਹੇ ਤਣਾਅ ਦੇ ਵਿਚਕਾਰ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੇ ਘਰ ਖੁਸ਼ੀ ਦੀ ਲਹਿਰ ਹੈ। ਤੇਜਸਵੀ ਯਾਦਵ ਦੂਜੀ ਵਾਰ ਪਿਤਾ ਬਣੇ ਹਨ। ਉਨ੍ਹਾਂ ਘਰ ਪੁੱਤ ਨੇ ਜਨਮ ਲਿਆ ਹੈ। ਤੇਜਸਵੀ ਯਾਦਵ ਨੇ ਖੁਦ ‘ਐਕਸ’ ਅਤੇ ਫੇਸਬੁੱਕ ‘ਤੇ ਅੱਜ ਯਾਨੀ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਤੇਜਸਵੀ ਨੇ ਆਪਣੇ ਪੁੱਤਰ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਇਸ ਦੇ ਨਾਲ ਤੇਜਸਵੀ ਨੇ ਲਿਖਿਆ,”ਸ਼ੁਭ ਸਵੇਰ!’ ਆਖਰਕਾਰ ਇੰਤਜ਼ਾਰ ਖ਼ਤਮ ਹੋ ਗਿਆ। ਸਾਡੇ ਛੋਟੇ ਪੁੱਤਰ ਦੇ ਆਉਣ ਦਾ ਐਲਾਨ ਕਰਦੇ ਹੋਏ ਬਹੁਤ ਖੁਸ਼ ਹਾਂ। ਜੈ ਹਨੂੰਮਾਨ!”