ਸਾਬਰਕਾਂਠਾ- ਗੁਜਰਾਤ ਦੇ ਸਾਬਰਕਾਂਠਾ ਜ਼ਿਲ੍ਹੇ ‘ਚ ਹਿੰਮਤਨਗਰ ਕੋਲ ਇਕ ਤੇਜ਼ ਰਫ਼ਤਾਰ ਕਾਰ ਨੇ ਟ੍ਰੇਲਰ ਟਰੱਕ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਹਿੰਮਤਨਗਰ ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕਾਰ ਵਿਚ ਕਈ ਲੋਕ ਸਵਾਰ ਸਨ, ਜੋ ਸ਼ਾਮਲਾਜੀ ਤੋਂ ਅਹਿਮਦਾਬਾਦ ਵਲੋਂ ਜਾ ਰਹੀ ਸੀ ਪਰ ਉਸੇ ਸਮੇਂ ਨੈਸ਼ਨਲ ਹਾਈਵੇਅ ‘ਤੇ ਅੱਗੇ ਜਾ ਰਹੇ ਟ੍ਰੇਲਰ ਟਰੱਕ ਨਾਲ ਕਾਰ ਟਕਰਾ ਗਈ। ਪੁਲਸ ਇੰਸਪੈਕਟਰ ਵਿਜੇ ਪਟੇਲ ਨੇ ਦੱਸਿਆ ਕਿ ਇਸ ਹਾਦਸੇ ਵਿਚ ਕਾਰ ਸਵਾਰ 7 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਹਾਦਸੇ ਵਿਚ ਇਕ ਵਿਅਕਤੀ ਜ਼ਖਮੀ ਹੋਇਆ ਹੈ।