ਨੈਸ਼ਨਲ – ਸ਼ੁੱਕਰਵਾਰ ਦੁਪਹਿਰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਮਹਾਰਾਸ਼ਟਰ ਰਾਜ ਸੜਕ ਟਰਾਂਸਪੋਰਟ ਨਿਗਮ (ਐੱਮ.ਐੱਸ.ਆਰ.ਟੀ.ਸੀ.) ਦੀ ਬੱਸ ਪਲਟਣ ਨਾਲ 9 ਯਾਤਰੀਆਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਸ਼ੁਰੂਆਤੀ ਜਾਣਕਾਰੀ ਦੇ ਹਵਾਲੇ ਤੋਂ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਐੱਮ.ਐੱਸ.ਆਰ.ਟੀ.ਸੀ. ਬੱਸ ‘ਸ਼ਿਵ ਸ਼ਾਹੀ’ 36 ਯਾਤਰੀਆਂ ਨੂੰ ਲੈ ਕੇ ਭੰਡਾਰਾ ਤੋਂ ਮਹਾਰਾਸ਼ਟਰ ਦੇ ਗੋਂਦੀਆ ਜ਼ਿਲ੍ਹੇ ਵੱਲ ਜਾ ਰਹੀ ਸੀ ਪਰ ਇਕ ਹੋਰ ਵਾਹਨ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ ‘ਚ ਸਦਾਕਰਜੁਨੀ ਤਾਲੁਕਾ ਦੇ ਦਾਵਾ ਪਿੰਡ ‘ਚ ਬੱਸ ਪਲਟ ਗਈ। ਉਨ੍ਹਾਂ ਦੱਸਿਆ ਕਿ ਦੁਪਹਿਰ ਕਰੀਬ 12.30 ਵਜੇ ਹੋਏ ਇਸ ਹਾਦਸੇ ‘ਚ 9 ਯਾਤਰੀਆਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀ ਯਾਤਰੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।