ਅੱਤਵਾਦੀ ਲਖਬੀਰ ਸਿੰਘ ਲੰਡਾ ਨੇ ਪੰਜਾਬ ਦੇ ਸਭ ਤੋਂ ਪੌਸ਼ ਇਲਾਕੇ ਜਲੰਧਰ ‘ਚ ਰਹਿਣ ਵਾਲੇ ਇਕ ਵਪਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਦੋਸ਼ੀ ਨੇ ਫਿਰੌਤੀ ਨਾ ਦੇਣ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਹ ਕਾਲ ਸ਼ਹਿਰ ਦੇ ਪੌਸ਼ ਇਲਾਕੇ ਮਾਡਲ ਟਾਊਨ ਦੇ ਰਹਿਣ ਵਾਲੇ ਇੱਕ ਕਾਰੋਬਾਰੀ ਨੂੰ ਇੰਟਰਨੈੱਟ ਕਾਲ ਰਾਹੀਂ ਕੀਤੀ ਗਈ ਸੀ।ਇਸ ਮਾਮਲੇ ‘ਚ ਥਾਣਾ ਡਵੀਜ਼ਨ ਨੰਬਰ-6 ਦੀ ਪੁਲਸ ਨੇ ਤਰਨਤਾਰਨ ਦੇ ਪਿੰਡ ਹਰੀਕੇ ਪੱਤਣ ਦੇ ਰਹਿਣ ਵਾਲੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਅਤੇ ਉਸ ਦੇ ਸਾਥੀ ਸਤਵੀਰ ਸਿੰਘ ਉਰਫ ਸੱਤਾ ਖਿਲਾਫ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ . ਫਿਲਹਾਲ ਪੁਲਸ ਨੇ ਆਪਣੇ ਹੀ ਅਧਿਕਾਰੀ ਸਬ ਇੰਸਪੈਕਟਰ ਬਲਵਿੰਦਰ ਕੁਮਾਰ ਦੇ ਬਿਆਨ ‘ਤੇ ਮਾਮਲਾ ਦਰਜ ਕਰ ਲਿਆ ਹੈ।