ਅਲੀਰਾਜਪੁਰ ਜ਼ਿਲ੍ਹੇ ਵਿੱਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਇੱਕ ਘਰ ’ਚੋਂ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਲਾਸ਼ਾਂ ਲਟਕਦੀਆਂ ਮਿਲੀਆਂ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਜਿੰਨ੍ਹਾਂ ਵੱਲੋਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਪਰਿਵਾਰ ਦੇ ਇਸ ਖ਼ੋਫਨਾਕ ਕਦਮ ਚੁੱਕਣ ਦੇ ਕਾਰਨਾਂ ਦਾ ਪਤਾ ਲਗਾ ਰਹੀ ਹੈ।
ਜਾਣਕਾਰੀ ਮੁਤਾਬਕ ਮਾਮਲਾ ਸੋਂਦਵਾ ਥਾਣਾ ਖੇਤਰ ਦੇ ਰੋੜੀ ਪਿੰਡ ਦਾ ਦੱਸਿਆ ਜਾ ਰਿਹਾ ਹੈ, ਜਿੱਥੇ ਇੱਕ ਹੀ ਪਰਿਵਾਰ ਦੀਆਂ ਪੰਜ ਲਾਸ਼ਾਂ ਇੱਕ ਬੰਦ ਘਰ ਦੇ ਕਮਰੇ ’ਚ ਲਟਕਦੀਆਂ ਮਿਲੀਆਂ ਹਨ। ਮ੍ਰਿਤਕਾਂ ਵਿੱਚ ਪਤੀ, ਪਤਨੀ ਅਤੇ ਤਿੰਨ ਬੱਚੇ ਸ਼ਾਮਲ ਹਨ। ਮ੍ਰਿਤਕਾਂ ਦੀ ਪਹਿਚਾਣ ਕ੍ਰਮਵਾਰ ਰਾਕੇਸ਼ ਪਿਤਾ ਜਾਗਰ ਸਿੰਘ, ਪਤਨੀ ਲਲਿਤਾ, ਬੇਟੀ ਲਕਸ਼ਮੀ, ਪੁੱਤਰ ਪ੍ਰਕਾਸ਼ ਅਤੇ ਅਕਸ਼ੈ ਵਜੋਂ ਹੋਈ ਹੈ। ਇਸ ਦੇ ਨਾਲ ਹੀ ਪਰਿਵਾਰ ਦੇ ਰਿਸ਼ਤੇਦਾਰਾਂ ਨੇ ਖੁਦਕੁਸ਼ੀ ਤੋਂ ਇੰਨਕਾਰ ਕੀਤਾ ਹੈ ਅਤੇ ਕਤਲ ਦਾ ਸ਼ੱਕ ਜਤਾਇਆ ਹੈ। ਫਿਲਹਾਲ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ, ਜਿੰਨ੍ਹਾਂ ਵੱਲੋਂ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਤਲ ਹੈ, ਸਾਜਿਸ਼ ਹੈ ਜਾਂ ਖੁਦਕੁਸ਼ੀ।
ਹਾਲਾਂਕਿ ਇਹ ਵੀ ਪਤਾ ਲੱਗਿਆ ਹੈ ਕਿ ਮ੍ਰਿਤਕ ਦੇ ਪਿਤਾ ‘ਤੇ ਕਰੀਬ ਡੇਢ ਮਹੀਨਾ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਇਸੇ ਕਰਕੇ ਅਸੀਂ ਸਪੱਸ਼ਟ ਤੌਰ ’ਤੇ ਕਹਿ ਸਕਦੇ ਹਾਂ ਇਸ ਪਿੱਛੇ ਕਤਲ ਦੀ ਸਾਜਿਸ਼ ਵੀ ਹੋ ਸਕਦੀ ਹੈ।