ਬਰਨਾਲਾ ਦੀ ਅਨਾਜ ਮੰਡੀ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਨੌਜਵਾਨ ਦੀ ਭੇਦਭਾਰੀ ਹਾਲਾਤਾਂ ’ਚ ਲਾਸ਼ ਬਰਾਮਦ ਹੋਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ, ਜਿੰਨ੍ਹਾਂ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।
ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਰੋਮੀ ਕੁਮਾਰ ਬੀਤੇ ਦਿਨ ਤੋਂ ਲਾਪਤਾ ਸੀ, ਜਿਸ ਨੂੰ ਇੱਕ ਹੋਰ ਨੌਜਵਾਨ ਸੰਦੀਪ ਕੁਮਾਰ ਆਪਣੇ ਨਾਲ ਲੈ ਗਿਆ ਸੀ। ਪਰ ਅੱਜ ਜਦੋਂ ਰੋਮੀ ਦੀ ਲਾਸ਼ ਮਿਲਣ ਦਾ ਪਤਾ ਲੱਗਿਆ ਤਾਂ ਤੁਰੰਤ ਮੌਕੇ ‘ਤੇ ਪਹੁੰਚ ਕੇ ਪੁਲਿਸ ਨੂੰ ਸੂਚਿਤ ਕੀਤਾ। ਇਸ ਦੇ ਨਾਲ ਹੀ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਇੱਕ ਹੋਰ ਨੌਜਵਾਨ ਸੰਦੀਪ ਕੁਮਾਰ ‘ਤੇ ਉਸ ਦੇ ਪੁੱਤਰ ਨੂੰ ਨਸ਼ੇ ਦੀ ਓਵਰਡੌਜ਼ ਦੇਣ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਆਖਿਆ ਕਿ ਸੰਦੀਪ ਨੇ ਹੀ ਰੋਮੀ ਨੂੰ ਨਸ਼ੇ ਤੇ ਲਗਾਇਆ ਸੀ, ਜੋ ਬੀਤੇ ਕੱਲ ਉਸਨੂੰ ਨਾਲ ਲੈ ਗਿਆ ਸੀ।
ਫਿਲਹਾਲ ਪਰਿਵਾਰ ਵੱਲੋਂ ਪੁਲਿਸ ਪ੍ਰਸ਼ਾਸਨ ਤੋਂ ਇੰਨਸਾਫ਼ ਦੀ ਮੰਗ ਕੀਤੀ ਜੈ ਰਹੀ ਹੈ। ਦੂਜੇ ਪਾਸੇ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਆਧਾਰ ਤੇ ਮਾਮਲਾ ਦਰਜ਼ ਕਰ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।