Friday, December 27, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ



ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ’ਚ ਜ਼ਿਮਨੀ ਚੋਣਾਂ ਦਾ ਐਲਾਨ ਤਕ ਦਿੱਤਾ ਗਿਆ ਐ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਚਾਰ ਹਲਕੇ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।

ਚੋਣਾਂ ਦੀ ਮਿਤੀਆਂ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 18 ਅਕਤੂਬਰ, 2024 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਜਾਂਚ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ, ਜਦੋਂਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੋਵੇਗੀ।

ਇਸ ਦੇ ਨਾਲ ਹੀ ਸਿਬਿਨ ਸੀ ਨੇ ਦੱਸਿਆ ਕਿ 13 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿੱਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਜ਼ਿਮਨੀ ਚੋਣ ਮੁਕੰਮਲ ਹੋਣ ਦੀ ਆਖਰੀ ਮਿਤੀ 25 ਨੰਵਬਰ (ਸੋਮਵਾਰ) ਹੈ। ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। 18 ਅਕਤੂਬਰ ਤੋਂ 25 ਅਕਤੂਬਰ, 2024 ਤੱਕ ਜਨਤਕ ਛੁੱਟੀ ਤੋਂ ਇਲਾਵਾ ਬਾਕੀ ਸਾਰੇ ਨਿਰਧਾਰਤ ਦਿਨਾਂ ਦੌਰਾਨ ਸਬੰਧਿਤ ਰਿਟਰਨਿੰਗ ਅਫ਼ਸਰਾਂ ਕੋਲ ਸਵੇਰੇ 11.00 ਵਜੇ ਤੋਂ ਸ਼ਾਮ 3.00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ।

ਦੱਸਣਯੋਗ ਹੈ ਕਿ  ਨਾਮਜ਼ਦਗੀ ਪੱਤਰ ਫਾਰਮ 2B ਵਿੱਚ ਭਰੇ ਜਾਣੇ ਹਨ। ਖਾਲੀ ਫਾਰਮ ਸਬੰਧਿਤ ਰਿਟਰਨਿੰਗ ਅਫ਼ਸਰ ਕੋਲ ਉਪਲਬਧ ਹੋਣਗੇ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਾਸ਼ਰਤੇ ਉਹ ਨਿਰਧਾਰਤ ਫਾਰਮੈਟ ਵਿੱਚ ਹੋਣ। ਇਸ ਦੇ ਨਾਲ ਹੀ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ 15 ਅਕਤੂਬਰ, 2024 (ਮੰਗਲਵਾਰ) ਨੂੰ ਜ਼ਿਮਨੀ ਚੋਣ ਦੇ ਐਲਾਨ ਨਾਲ ਹੀ ਚਾਰ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜੋ ਕਿ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਅਰਥਾਤ 25 ਨਵੰਬਰ, 2024 ਤੱਕ ਲਾਗੂ ਰਹੇਗਾ।