Saturday, August 2, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjab ਨਸ਼ਿਆਂ ਦੇ ਖਾਤਮੇ ਤੱਕ ਮੁਹਿੰਮ ਚਾਲੂ ਰਹੇਗੀ, ਆਮ ਲੋਕਾਂ ਵੱਲੋਂ ਹੋਰ ਸਹਿਯੋਗ...

 ਨਸ਼ਿਆਂ ਦੇ ਖਾਤਮੇ ਤੱਕ ਮੁਹਿੰਮ ਚਾਲੂ ਰਹੇਗੀ, ਆਮ ਲੋਕਾਂ ਵੱਲੋਂ ਹੋਰ ਸਹਿਯੋਗ ਦੀ ਅਪੀਲ – ਬਰਸਟ

ਚੰਡੀਗੜ੍ਹ, 29 ਜੁਲਾਈ – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਦੇ ਸਮੂਹ ਲੋਕਾਂ ਦਾ ਧੰਨਵਾਦ ਕੀਤਾ, ਜਿੰਨਾਂ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿੱਚ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਵੱਧ ਚੜ ਕੇ ਹਿੱਸਾ ਲਿਆ ਹੈ। ਪੰਜਾਬ ਦੇ ਲੋਕ ਇਨਸਾਨੀਅਤ ਨੂੰ ਪਿਆਰ ਕਰਨ ਵਾਲੇ ਹਰ ਗਲੀ, ਮੁਹੱਲੇ, ਪਿੰਡਾਂ, ਸ਼ਹਿਰਾਂ ਵਿੱਚ ਸਵੇਰੇ ਸ਼ਾਮ ‘ਸਰਬੱਤ ਦੇ ਭੱਲੇ’ ਦੀ ਅਰਦਾਸ ਕਰਨ ਵਾਲੇ ਲੋਕ ਹਨ। ਪਿਛਲੇ 20-25 ਸਾਲਾਂ ਤੋਂ ਜਿਸ ਤਰ੍ਹਾਂ ਕੁੱਝ ਲਾਲਚੀ ਲੋਕਾਂ ਨੇ ਕੁਝ ਪੈਸਿਆਂ ਦੀ ਲਾਲਸਾ ਨੂੰ ਮੁੱਖ ਰੱਖ ਕੇ ਪੰਜਾਬ ਦੇ ਨੌਜਵਾਨਾਂ ਅੰਦਰ ਨਸ਼ਿਆਂ ਦਾ ਪ੍ਰਵਾਹ ਚਲਾਇਆ ਹੈ, ਬਹੁਤ ਹੀ ਨਿੰਦਣਯੋਗ ਹੈ। ਕਾਂਗਰਸ ਅਤੇ ਅਕਾਲੀ ਸਰਕਾਰਾਂ ਨੇ ਪਿਛਲੇ 25 ਸਾਲਾਂ ਤੋਂ ਨਸ਼ਿਆਂ ਨੂੰ ਰੋਕਣ ਲਈ ਕੋਈ ਉਪਰਾਲਾ ਨਹੀਂ ਕੀਤਾ। ਨਿੱਜੀ ਲਾਲਚ ਲਈ ਆਪਸੀ ਭਾਈਚਾਰੇ ਅਤੇ ਨੌਜਵਾਨ ਪੀੜੀ ਨੂੰ ਗੁੰਮਰਾਹ ਕਰ ਕੇ ਨਸ਼ੇ ਵੱਲ ਪ੍ਰੇਰਿਤ ਕਰਨਾ ਇਹਨਾਂ ਲੋਕਾਂ ਦੀ ਮਾੜੀ ਸੋਚ ਦੀ ਨਿਸ਼ਾਨੀ ਹੈ। ਇਹ ਸਭ ਥੋੜੇ ਸਮੇਂ ਵਿੱਚ ਅਮੀਰ ਬਣਨ ਦੀ ਲਾਲਸਾ ਕਾਰਨ ਰਾਜਨੀਤਿਕ ਸੱਤਾ ਦੀ ਦੁਰਵਰਤੋਂ ਕਰ ਕੇ ਕੀਤਾ ਗਿਆ ਹੈ।

ਪਿਛਲੇ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਇਸ ਸਾਰੇ ਵਰਤਾਰੇ ਨੂੰ ਰੋਕਣ ਲਈ ਪਲਾਨਿੰਗ ਕੀਤੀ ਗਈ। ਨਸ਼ੇ ਦੇ ਵਪਾਰੀਆਂ ਨੂੰ ਠੱਲ ਪਾਉਣ ਲਈ ਟੋਲ ਫ੍ਰੀ ਨੰ. 9779100200 ਜਾਰੀ ਕੀਤਾ ਗਿਆ। ਪੰਜਾਬ ਪੁਲਿਸ, ਐਡਮਿਨਿਸਟਰੇਸ਼ਨ ਅਤੇ ਆਮ ਲੋਕਾਂ ਨੂੰ ਨਾਲ ਲੈ ਕੇ ਜਾਗਰੂਕਤਾ ਮੁਹਿੰਮ ਚਲਾਈ ਗਈ, ਜੋ ਕਿ ਨਸ਼ਿਆਂ ਦੇ ਖਤਮ ਹੋਣ ਤੱਕ ਜਾਰੀ ਰਹੇਗੀ। ਅੱਜ ਸਮਾਜ ਦਾ ਹਰ ਵਰਗ ਮੁੱਖ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਦੀ ਸ਼ਲਾਘਾ ਕਰ ਰਿਹਾ ਹੈ। ਨਸ਼ੇ ਦਾ ਕਾਰੋਬਾਰ ਕਰਨ ਵਾਲੇ ਭੈ-ਭੀਤ ਹਨ। ਨਸ਼ਿਆਂ ਵਿੱਚ ਫਸੇ ਨੌਜਵਾਨਾਂ ਦਾ ਸਰਕਾਰੀ ਪੱਧਰ ਤੇ ਇਲਾਜ ਕੀਤਾ ਜਾ ਰਿਹਾ ਹੈ। ਨਸ਼ਾਂ ਤਸਕਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਇਸ ਮੁਹਿੰਮ ਵਿੱਚ ਸ਼ਾਮਲ ਸਭ ਲੋਕਾਂ ਦਾ ਧੰਨਵਾਦ ਕਰਦੇ ਹੋਏ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਬੱਧ ਹੋਕੇ ਆਮ ਲੋਕਾਂ ਵੱਲੋਂ ਐਡਮਿਨਿਸਟਰੇਸ਼ਨ ਅਤੇ ਪੁਲਿਸ ਦੇ ਹੋਰ ਸਹਿਯੋਗ ਦੀ ਮੰਗ ਕਰਦੀ ਹੈ।