ਹੁਸ਼ਿਆਰਪੁਰ – ਹੁਸ਼ਿਆਰਪੁਰ ਦੇ ਤਲਵਾੜਾ ਕਸਬਾ ਦਸੂਹਾ ‘ਚ ਇਕ ਤੇਜ਼ ਰਫਤਾਰ ਸਵਿਫਟ ਕਾਰ ਨੇ ਬਾਈਕ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਾਈਕ ਸਵਾਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਦਿੰਦੇ ਹੋਏ ਥਾਣਾ ਤਲਵਾੜਾ ਦੇ ਐਸ.ਐਚ.ਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਅਰੋੜਾ ਮੈਡੀਕਲ ਸਟੋਰ ਤਲਵਾੜਾ ਵਿਖੇ ਕੰਮ ਕਰਨ ਵਾਲਾ ਨੌਜਵਾਨ ਸਾਗਰ ਦੁਪਹਿਰ 2 ਵਜੇ ਦੇ ਕਰੀਬ ਆਪਣੇ ਘਰ ਖਾਣਾ ਖਾਣ ਗਿਆ ਸੀ ਅਤੇ ਵਾਪਸ ਪਰਤਦੇ ਸਮੇਂ ਉਸ ਨੇ ਸ਼ਾਹ ਨਹਿਰ ਵੱਲੋਂ ਇੱਕ ਤੇਜ਼ ਰਫ਼ਤਾਰ ਵਾਹਨ ਨੂੰ ਆਉਂਦੇ ਦੇਖਿਆ। ਤਲਵਾੜਾ ਸ਼ਿਵ ਮੰਦਰ ਦੇ ਸਾਹਮਣੇ ਸਵਿਫਟ ਕਾਰ ਨੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਸਾਗਰ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਵਿੱਚ ਕਾਰ ਵੀ ਕਈ ਵਾਰ ਪਲਟ ਗਈ ਪਰ ਕਾਰ ਵਿੱਚ ਸਵਾਰ ਦੋਵੇਂ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਸਥਾਨਕ ਲੋਕਾਂ ਨੇ ਸਾਗਰ ਨੂੰ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ। ਉਸ ਦੀ ਹਾਲਤ ਗੰਭੀਰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ।