ਹਰਿਆਣਾ ਦੀਆਂ ਵੱਖ-ਵੱਖ ਜੇਲ੍ਹਾਂ ਲਈ ਹਰਿਆਣਾ ਨੂੰ 186 ਨਵੇਂ ਵਾਕੀ-ਟਾਕੀ ਸੈਂਟ ਮਿਲਣਗੇ, ਜਿੰਨ੍ਹਾਂ ਤੇ ਕਰੀਬ 56.7 ਲੱਖ ਰੁਪਏ ਦਾ ਲਾਗਤ ਆਵੇਗੀ। ਦਰਅਸਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਇਸ ਬਿੱਲ ਨੂੰ ਮੰਜ਼ੂਰੀ ਦਿੱਤੀ ਗਈ ਹੈ। ਸੀਐੱਮ ਸੈਣੀ ਮੁਤਾਬਕ ਇਸ ਪਹਿਲਕਦਮੀ ਦਾ ਮੁੱਖ ਟੀਚਾ ਕੈਦੀਆਂ ਅਤੇ ਜੇਲ੍ਹ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਜੇਲ੍ਹ ਸਟਾਫ ਦੀ ਸੰਚਾਰ ਸਮਰੱਥਾ ਨੂੰ ਵਧਾਉਣਾ ਹੈ। ਇਸ ਸੰਬੰਧੀ ਜਾਣਕਾਰੀ ਹਰਿਆਣਾ ਦੇ ਜੇਲ੍ਹਾਂ ਦੇ ਡਾਇਰੈਕਟਰ ਜਨਰਲ ਵੱਲੋਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਵਾਕੀ-ਟਾਕੀ ਸੈੱਟ ਨਿਗਰਾਨੀ ਟਾਵਰਾਂ ‘ਤੇ ਤਾਇਨਾਤ ਕਰਮਚਾਰੀਆਂ ਅਤੇ ਜੇਲ੍ਹ ਕਰਮਚਾਰੀਆਂ ਵਿਚਕਾਰ ਸੰਚਾਰ ਪ੍ਰਣਾਲੀ ਨੂੰ ਮਜ਼ਬੂਤ ਕਰਨ ਦਾ ਕੰਮ ਕਰਨਗੇ। ਪ੍ਰਭਾਵਸ਼ਾਲੀ ਸੰਚਾਰ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਤੇ ਕਿਸੇ ਵੀ ਸੁਰੱਖਿਆ ਚਿੰਤਾਵਾਂ ਨੂੰ ਤੁਰੰਤ ਹੱਲ ਕਰਨ ਲਈ ਬਹੁਤ ਮਹੱਤਵ ਰੱਖਦਾ ਹੈ। ਰਾਜ ਸਰਕਾਰ ਦੀ ਇਹ ਪਹਿਲਕਦਮੀ ਉਨ੍ਹਾਂ ਟੀਚਿਆਂ ਨੂੰ ਉਜਾਗਰ ਕਰਦੀ ਹੈ ਜਿੰਨਾਂ ਦਾ ਮੁੱਖ ਉਦੇਸ਼ ਰਾਜ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਚੱਲ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕਰਨਾ ਹੈ ਅਤੇ ਇੱਕ ਸੁਰੱਖਿਅਤ ਪ੍ਰਬੰਧਿਤ ਜੇਲ੍ਹ ਪ੍ਰਣਾਲੀ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਣਾ ਹੈ।