Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਦੇਸ਼ ਨੂੰ ਮਿਲੇਗਾ ਇਕ ਹੋਰ ਅੰਤਰਰਾਸ਼ਟਰੀ ਏਅਰਪੋਰਟ ! PM ਮੋਦੀ 28 ਮਾਰਚ...

ਦੇਸ਼ ਨੂੰ ਮਿਲੇਗਾ ਇਕ ਹੋਰ ਅੰਤਰਰਾਸ਼ਟਰੀ ਏਅਰਪੋਰਟ ! PM ਮੋਦੀ 28 ਮਾਰਚ ਨੂੰ ਕਰਨਗੇ ਉਦਘਾਟਨ

 

ਨੈਸ਼ਨਲ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਐਤਵਾਰ ਨੂੰ ਜੇਵਰ ਸਥਿਤ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ, ਜਿਸ ਦਾ ਉਦਘਾਟਨ 28 ਮਾਰਚ ਨੂੰ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਅਤੇ ਹਵਾਈ ਅੱਡੇ ਦੇ ਉਦਘਾਟਨ ਸਮਾਰੋਹ ਦੀਆਂ ਤਿਆਰੀਆਂ ਦੀ ਉੱਚ ਪੱਧਰੀ ਸਮੀਖਿਆ ਕੀਤੀ। ਮੁੱਖ ਮੰਤਰੀ ਨੇ ਹਵਾਈ ਅੱਡੇ ਦੇ ਆਡੀਟੋਰੀਅਮ ਵਿੱਚ ਅਧਿਕਾਰੀਆਂ ਨਾਲ ਲਗਭਗ ਡੇਢ ਘੰਟਾ ਬੈਠਕ ਕੀਤੀ। ਉਨ੍ਹਾਂ ਨੇ ਸੁਰੱਖਿਆ ਪ੍ਰਬੰਧਾਂ, ਜਨਸਭਾ ਦੀ ਰੂਪ ਰੇਖਾ ਅਤੇ ਬੈਠਣ ਦੀ ਵਿਵਸਥਾ ਬਾਰੇ ਜਾਣਕਾਰੀ ਲਈ।

CM ਯੋਗੀ ਨੇ ਹਵਾਈ ਅੱਡਾ ਕੰਪਲੈਕਸ ਅਤੇ ਉਸ ਸਥਾਨ ਦਾ ਵੀ ਨਿਰੀਖਣ ਕੀਤਾ ਜਿੱਥੇ ਪ੍ਰਧਾਨ ਮੰਤਰੀ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਨਗੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪਾਰਕਿੰਗ ਲਈ ਇੱਕ ਸੁਵਿਵਸਥਿਤ ਨਕਸ਼ਾ ਤਿਆਰ ਕਰਨ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ ਸਪਲਾਈ, ਮੈਡੀਕਲ ਸਹੂਲਤਾਂ ਅਤੇ ਫਾਇਰ ਬ੍ਰਿਗੇਡ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।
ਬੈਠਕ ਦੌਰਾਨ ਮੁੱਖ ਮੰਤਰੀ ਦੇ ਨਾਲ ਕਈ ਉੱਚ ਅਧਿਕਾਰੀ ਅਤੇ ਸਿਆਸੀ ਆਗੂ ਮੌਜੂਦ ਸਨ, ਜਿਨ੍ਹਾਂ ‘ਚ ਸਾਂਸਦ ਡਾ. ਮਹੇਸ਼ ਸ਼ਰਮਾ, ਵਿਧਾਇਕ (ਜੇਵਰ) ਧੀਰੇਂਦਰ ਸਿੰਘ, ਪੁਲਸ ਕਮਿਸ਼ਨਰ ਲਕਸ਼ਮੀ ਸਿੰਘ, ਜ਼ਿਲ੍ਹਾ ਮੈਜਿਸਟ੍ਰੇਟ ਮੇਘਾ ਰੂਪਮ ਅਤੇ ਯਮੁਨਾ ਅਥਾਰਟੀ ਦੇ CEO ਰਾਕੇਸ਼ ਕੁਮਾਰ ਸਿੰਘ, ਨੋਇਡਾ ਇੰਟਰਨੈਸ਼ਨਲ ਏਅਰਪੋਰਟ ਦੇ CEO ਕ੍ਰਿਸਟੋਫ ਸ਼੍ਰੇਲਮੈਨ ਅਤੇ COO ਕਿਰਨ ਜੈਨ ਆਦਿ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਜੇਵਰ ਹਵਾਈ ਅੱਡਾ ਨਾ ਸਿਰਫ਼ ਉੱਤਰ ਪ੍ਰਦੇਸ਼ ਬਲਕਿ ਪੂਰੇ ਉੱਤਰੀ ਭਾਰਤ ਲਈ ਇੱਕ ਗੇਮ-ਚੇਂਜਰ ਸਾਬਤ ਹੋਵੇਗਾ। ਇਹ ਦਿੱਲੀ ਦੇ ਆਈ.ਜੀ.ਆਈ (IGI) ਹਵਾਈ ਅੱਡੇ ਦਾ ਭਾਰ ਘਟਾਏਗਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਉਦਯੋਗਿਕ ਵਿਕਾਸ ਨੂੰ ਤੇਜ਼ ਕਰੇਗਾ। 28 ਮਾਰਚ ਦਾ ਦਿਨ ਭਾਰਤੀ ਏਵੀਏਸ਼ਨ ਸੈਕਟਰ ਦੇ ਇਤਿਹਾਸ ਵਿੱਚ ਬਹੁਤ ਮਹੱਤਵਪੂਰਨ ਹੋਣ ਵਾਲਾ ਹੈ, ਕਿਉਂਕਿ ਇਹ ਦੇਸ਼ ਦੇ ਸਭ ਤੋਂ ਵੱਡੇ ਹਵਾਈ ਅੱਡਿਆਂ ਵਿੱਚੋਂ ਇੱਕ ਹੋਵੇਗਾ।